View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇੱਕ ਮਹੱਤਵਪੂਰਨ ਨੋਟਿਸ ਜਾਰੀ ਕਰਦਿਆਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਧਾਰਮਿਕ ਸਥਾਨ, ਪ੍ਰੋਗਰਾਮ ਜਾਂ ਜਨਤਕ ਸਮਾਗਮ ਵਿੱਚ ਲਾਊਡਸਪੀਕਰ, ਸਾਊਂਡ ਸਿਸਟਮ ਜਾਂ ਡੀਜੇ ਦੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।

ਬਜ਼ੁਰਗਾਂ, ਬਿਮਾਰਾਂ ਅਤੇ ਬੱਚਿਆਂ ‘ਤੇ ਪੈਂਦਾ ਮਾੜਾ ਪ੍ਰਭਾਵ

ਪੁਲਿਸ ਨੇ ਦੱਸਿਆ ਕਿ ਦੇਰ ਰਾਤ ਤੱਕ ਉੱਚੀ ਆਵਾਜ਼ ਵਾਲੇ ਸਾਊਂਡ ਸਿਸਟਮ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਖ਼ਾਸਕਰ ਬਜ਼ੁਰਗਾਂ, ਬਿਮਾਰਾਂ ਅਤੇ ਬੱਚਿਆਂ ਲਈ ਵੱਡੀ ਅਸੁਵਿਧਾ ਬਣਦੇ ਹਨ। ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਧਾਰਮਿਕ ਸਮਾਗਮਾਂ, ਤਿਉਹਾਰਾਂ ਜਾਂ ਨਿੱਜੀ ਇਕੱਠਾਂ ਦੌਰਾਨ ਅਕਸਰ ਦੇਰ ਰਾਤ ਤੱਕ ਉੱਚੀ ਆਵਾਜ਼ ਵਾਲੇ ਸਾਊਂਡ ਸਿਸਟਮ ਵਜਾਏ ਜਾਂਦੇ ਹਨ, ਜਿਸ ਨਾਲ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਵਾਲੀ ਆਬਾਦੀ ਨੂੰ ਗੰਭੀਰ ਅਸੁਵਿਧਾ ਹੁੰਦੀ ਹੈ।

ਸਹਿਯੋਗ ਕਰਨ ਦੀ ਕੀਤੀ ਅਪੀਲ

ਕਮਿਸ਼ਨਰੇਟ ਨੇ ਸਪੱਸ਼ਟ ਕੀਤਾ ਹੈ ਕਿ ਰਾਤ ਦੇ ਸਮੇਂ ਬਿਨਾਂ ਇਜਾਜ਼ਤ ਲਾਊਡਸਪੀਕਰ ਜਾਂ ਧੁਨੀ ਉਪਕਰਣਾਂ ਵਰਤਣਾ ਸਜ਼ਾਯੋਗ ਅਪਰਾਧ ਹੈ। ਇਸਦੀ ਉਲੰਘਣਾ ‘ਤੇ ਧੁਨੀ ਉਪਕਰਣ ਜ਼ਬਤ ਕਰਨ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਪੁਲਿਸ ਨੇ ਸ਼ਾਂਤੀਪੂਰਨ ਅਤੇ ਵਿਵਸਥਾਪੂਰਨ ਵਾਤਾਵਰਣ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

16 ਫਰਵਰੀ 2026 ਤੱਕ ਲਾਗੂ ਰਹਿਣਗੇ ਆਦੇਸ਼

ਇਹ ਹੁਕਮ 16 ਫਰਵਰੀ 2026 ਤੱਕ ਅੰਮ੍ਰਿਤਸਰ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਲਾਗੂ ਰਹੇਗਾ। ਪੁਲਿਸ ਨੇ ਸਾਰੀਆਂ ਧਾਰਮਿਕ ਸੰਸਥਾਵਾਂ, ਪ੍ਰਬੰਧਕ ਕਮੇਟੀਆਂ ਅਤੇ ਆਮ ਜਨਤਾ ਨੂੰ ਇਸ ਹੁਕਮ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਨਿਰਧਾਰਤ ਸਮੇਂ ਤੋਂ ਬਾਅਦ ਕੋਈ ਵੀ ਸ਼ੋਰ ਮਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ