View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਹਵਈ ਅੱਡੇ ਨੂੰ ਇੱਕ ਘੰਟੇ ਲਈ ਬੰਦ ਕਰ ਦਿੱਤਾ ਗਿਆ। ਜਿਸ ਕਾਰਣ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। 5 ਫਰਵਰੀ ਦੀ ਰਾਤ 8:40 ਵਜੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਡਰੋਨ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਹਵਾਈ ਅੱਡੇ ਨੂੰ ਇੱਕ ਘੰਟੇ ਲਈ ਬੰਦ ਕਰਕੇ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ। ਇਸ ਤੋਂ ਘਟਨਾ ਤੋਂ ਬਾਅਦ ਪੁਲਿਸ ਹਾਈ ਅਲਰਟ ‘ਤੇ ਹੈ।

ਡਰੋਨ ਸਮੇਤ ਨਿੱਜੀ ਹਵਾਈ ਵਾਹਨ ਉਡਾਉਣ ‘ਤੇ ਪਾਬੰਦੀ

ਇਸ ਤੋਂ ਇਲਾਵਾ ਮਲੇਸ਼ੀਆ ਏਅਰਲਾਈਨ ਦੀ ਸ਼ਾਰਜਾਹ-ਅੰਮ੍ਰਿਤਸਰ ਫਲਾਈਟ ਨੂੰ ਵੀ ਉਤਰਨ ਨਹੀਂ ਦਿੱਤਾ ਗਿਆ ਅਤੇ ਉਸ ਨੂੰ ਚੰਡੀਗੜ੍ਹ ਡਾਇਵਰਟ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਤੁਰੰਤ ਜ਼ਿਲ੍ਹੇ ਵਿੱਚ ਡਰੋਨ ਸਮੇਤ ਬਾਕੀ ਉੱਡਣ ਵਾਲੀਆਂ ਸਾਰੀਆਂ ਚੀਜ਼ਾਂ ‘ਤੇ ਰੋਕ ਲਗਾ ਦਿੱਤੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਇਹ ਪਾਬੰਦੀਆਂ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਗਾਈਆਂ ਗਈਆਂ ਹਨ ਅਤੇ ਇਹ 21 ਮਾਰਚ 2026 ਤੱਕ ਪ੍ਰਭਾਵੀ ਰਹਿਣਗੀਆਂ।

ਗੁਬਾਰੇ ਨਾਲ ਬੰਨਿਆ ਮਿਲਿਆ ਬੈਨਰ

ਉੱਥੇ ਹੀ ਰਾਤ ਨੂੰ ਪਾਕਿਸਤਾਨ ਤੋਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਛੱਤ ‘ਤੇ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਬੈਨਰ ‘ਤੇ ਉਰਦੂ ਭਾਸ਼ਾ ਵਿੱਚ ਪਾਕਿਸਤਾਨ ਦੀ ਇੱਕ ਮੈਡੀਕਲ ਕੈਪ ਬਾਰੇ ਜਾਣਕਾਰੀ ਅਤੇ ਇੱਕ ਮੋਬਾਈਲ ਨੰਬਰ ਲਿਖਿਆ ਹੋਇਆ ਹੈ। ਪੁਲਿਸ ਨੇ ਇਸ ਨੂੰ ਕਬਜ਼ੇ ਵਿੱਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜਣ ਦੀ ਤਿਆਰੀ ਕਰ ਲਈ ਹੈ। ਸੁਰੱਖਿਆ ਏਜੰਸੀਆਂ ਨੇ ਨਿਗਰਾਨੀ ਵਧਾ ਦਿੱਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਸ਼ੱਕੀ ਵਸਤੂ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਹਵਾਈ ਅੱਡੇ ‘ਤੇ ਹੜਕੰਪ ਅਤੇ ਫਲਾਈਟਾਂ ਡਾਇਵਰਟ

ਜਾਣਕਾਰੀ ਮੁਤਾਬਕ ਰਾਤ ਨੂੰ ਏਅਰਪੋਰਟ ਡਾਇਰੈਕਟਰ ਅਤੇ CISF ਨੂੰ ਸੂਚਨਾ ਮਿਲੀ ਸੀ ਕਿ ਰਨਵੇਅ ਦੇ ਨੇੜੇ ਡਰੋਨ ਦੇਖਿਆ ਗਿਆ ਹੈ। ਅੰਮ੍ਰਿਤਸਰ ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਕਾਰਨ ਤੁਰੰਤ ਹੜਕੰਪ ਮੱਚ ਗਿਆ। ਏਅਰਪੋਰਟ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਰੱਖਿਆ ਪ੍ਰੋਟੋਕੋਲ ਦੇ ਤਹਿਤ ਉਡਾਣਾਂ ਨੂੰ ਇੱਕ ਘੰਟੇ ਲਈ ਰੋਕਿਆ ਗਿਆ ਸੀ।

ਸ਼ਾਰਜਾਹ ਦੀ ਉਡਾਣ ਨੂੰ ਚੰਡੀਗੜ੍ਹ ਅਤੇ ਕੁਆਲਾਲੰਪੁਰ ਦੀ ਉਡਾਣ ਨੂੰ ਦਿੱਲੀ ਡਾਇਵਰਟ ਕੀਤਾ ਗਿਆ। ਰਾਤ 9:41 ਵਜੇ ਕਲੀਅਰੈਂਸ ਮਿਲਣ ਤੋਂ ਬਾਅਦ ਕੰਮਕਾਜ ਮੁੜ ਸ਼ੁਰੂ ਹੋਇਆ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੋਹਿਤ ਗੁਪਤਾ ਦੇ ਹੁਕਮਾਂ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਦੇ 25 ਕਿਲੋਮੀਟਰ ਦੇ ਘੇਰੇ ਅਤੇ ਮਿਲਟਰੀ/ਏਅਰਫੋਰਸ ਸਟੇਸ਼ਨਾਂ ਦੇ 3 ਕਿਲੋਮੀਟਰ ਦੇ ਅੰਦਰ ਨਿੱਜੀ ਡਰੋਨ, ਕਵਾਡਕਾਪਟਰ ਜਾਂ ਪੈਰਾਗਲਾਈਡਰ ਉਡਾਉਣ ‘ਤੇ ਪੂਰਨ ਪਾਬੰਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਲਗਾਤਾਰ ਵਧ ਰਹੇ ਸੜਕੀ ਹਾਦਸਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਗੈਸ ਸਿਲੰਡਰ ਦੀ ਬੁਕਿੰਗ ਨੂੰ ਲੈ ਕੇ ਮੀਡੀਆ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੱਲ੍ਹ ਸਾਰੇ ਸਕੂਲ, ਕਾਲਜ ਅਤੇ ਸਰਕਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਪ੍ਰਾਪਰਟੀ ਖਰੀਦਣਾ ਹੁਣ ਹੋਰ ਮਹਿੰਗਾ ਹੋਣ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ‘ਚ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ