ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਦੁਪਹਿਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਨੂੰ ਉੱਥੇ ਭਰਤੀ ਕਰਵਾਇਆ ਗਿਆ ਸੀ।
ਨਿਊਜ਼ ਏਜੰਸੀ ਮੁਤਾਬਕ ਆਸ਼ਾ ਭੋਸਲੇ ਕਈ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ‘ਮਲਟੀ-ਆਰਗਨ ਫੇਲੀਅਰ’ (ਕਈ ਅੰਗਾਂ ਦੇ ਕੰਮ ਬੰਦ ਕਰ ਦੇਣ) ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਆਸ਼ਾ ਭੋਸਲੇ ਦੇ ਬੇਟੇ ਆਨੰਦ ਭੋਸਲੇ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿਖੇ ਕੀਤਾ ਜਾਵੇਗਾ।