View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ‘ਚ ਭਾਰਗਵ ਕੈਂਪ ਵਿੱਚ ਕਾਰਵਾਈ ਕਰਨ ਗਈ ਪੁਲਿਸ ‘ਤੇ ਕੁੱਟਮਾਰ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੜਕ ‘ਤੇ ਹੀ ਏਐਸਆਈ (ASI) ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਉਸ ਸਮੇਂ ਹੱਦਾਂ ਪਾਰ ਕਰ ਦਿੱਤੀਆਂ, ਜਦੋਂ ਮਹਿਲਾ ਪੁਲਿਸ ਮੁਲਾਜ਼ਮ ਦੀ ਗੈਰ-ਮੌਜੂਦਗੀ ਵਿੱਚ ਇੱਕ ਔਰਤ ਨੂੰ ਵਾਲਾਂ ਤੋਂ ਖਿੱਚ ਕੇ ਸੜਕ ‘ਤੇ ਲੈ ਆਇਆ।

ਦੂਜੇ ਪਾਸੇ ਘਟਨਾ ਸਬੰਧੀ ਏਡੀਸੀਪੀ-2 ਰਾਕੇਸ਼ ਯਾਦਵ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਘਰੇਲੂ ਵਿਵਾਦ ਸੀ, ਜਿਸ ਵਿੱਚ ਇੱਕ ਮਹਿਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਤੀ ਬੱਚੇ ਨੂੰ ਲੈ ਕੇ ਘਰ ਚਲਾ ਗਿਆ ਹੈ।

ਪੁਲਿਸ ਦੀ ਕਾਰਵਾਈ ਅਤੇ ਜਾਂਚ

ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲਣ ‘ਤੇ ਪੁਲਿਸ ਪਾਰਟੀ ਮੌਕੇ ‘ਤੇ ਗਈ ਸੀ। ਏਡੀਸੀਪੀ ਨੇ ਦੱਸਿਆ ਕਿ ACP ਖੁਦ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਪੁਲਿਸ ਵੱਲੋਂ ਕੀਤੀ ਗਈ ਹੱਥੋਪਾਈ ਦੀ ਨੌਬਤ ਕਿਉਂ ਆਈ, ਇਸ ਦੀ ਪੜਤਾਲ ਜਾਰੀ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਖੁਦ ਇਸ ਘਟਨਾ ਦੀ ਨਿੰਦਾ ਕੀਤੀ ਹੈ, ਪਰ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਹੋਣ ਤੱਕ ਕੁਝ ਵੀ ਕਹਿਣਾ ਠੀਕ ਨਹੀਂ ਹੈ।

ਪੀੜਤ ਮਹਿਲਾ ਦੇ ਇਲਜ਼ਾਮ

ਪੀੜਤ ਮਹਿਲਾ ਮਮਤਾ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਬੇਟੇ ਸੁੱਤੇ ਹੋਏ ਸਨ। ਇਸ ਦੌਰਾਨ ਏਐਸਆਈ ਪ੍ਰਵੀਨ ਸਿਵਲ ਡਰੈੱਸ ਵਿੱਚ ਆਪਣੇ ਦੋ ਸਾਥੀਆਂ ਨਾਲ ਉਨ੍ਹਾਂ ਦੇ ਘਰ ਪਹੁੰਚ ਗਿਆ। ਮਮਤਾ ਦਾ ਦੋਸ਼ ਹੈ ਕਿ ਜਦੋਂ ਉਸ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਏਐਸਆਈ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਖਿੱਚਿਆ। ਇਸ ਤੋਂ ਬਾਅਦ ਉਸ ਦੇ ਬੇਟਿਆਂ ਨਾਲ ਵੀ ਹੱਥੋਪਾਈ ਕੀਤੀ ਗਈ।

ਮਹਿਲਾ ਅਨੁਸਾਰ, ਉਸ ਦੇ ਬੇਟੇ ਦਾ ਆਪਣੀ ਪਤਨੀ (ਨੂੰਹ) ਨਾਲ ਵਿਵਾਦ ਚੱਲ ਰਿਹਾ ਹੈ ਅਤੇ ਉਹ ਨਾਲ ਨਹੀਂ ਰਹਿ ਰਹੀ। ਬੇਟਾ ਆਪਣੀ ਬੱਚੀ ਨੂੰ ਪਤਨੀ ਕੋਲੋਂ ਲੈ ਆਇਆ ਸੀ, ਜਿਸ ਤੋਂ ਬਾਅਦ ਸਹੁਰੇ ਪੱਖ ਨੇ ਥਾਣੇ ਸ਼ਿਕਾਇਤ ਦਿੱਤੀ ਸੀ। ਪੀੜਤਾ ਨੇ ਇਹ ਵੀ ਦੱਸਿਆ ਕਿ ਦੋਵਾਂ ਨੇ ਨਾਬਾਲਗ ਉਮਰ ਵਿੱਚ ਭੱਜ ਕੇ ਵਿਆਹ ਕਰਵਾਇਆ ਸੀ। ਮਹਿਲਾ ਨੇ ਇਲਜ਼ਾਮ ਲਾਇਆ ਕਿ 15 ਸਾਲ ਦੀ ਉਮਰ ਵਿੱਚ ਵਿਆਹ ਦੇ ਸਮੇਂ ਵੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ