View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਸੀ ਪਰ ਉਹ ਮੁੜ ਕੋਰਟ ਪੇਸ਼ ਨਹੀਂ ਹੋਈ। ਰਿਮੋਰਟ ਮੁਤਾਬਕ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਦਸੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਕੰਗਨਾ ਦੇ ਵਕੀਲ ਦੀ ਦਲੀਲ

ਇਸ ਬਾਰੇ ਕੰਗਨਾ ਦੇ ਵਕੀਲ ਨੇ ਦਲੀਲ ਦਿੰਦਿਆਂ ਕਿਹਾ ਕਿ ਸੰਸਦ ਮੈਂਬਰ ਇਸ ਸਮੇਂ ਲੋਕ ਸਭਾ ਸੈਸ਼ਨ ਵਿੱਚ ਰੁੱਝੇ ਹੋਏ ਹਨ ਅਤੇ ਇਸ ਲਈ ਪੇਸ਼ ਨਹੀਂ ਹੋ ਸਕੇ। ਇਸ ਦੌਰਾਨ, ਸ਼ਿਕਾਇਤਕਰਤਾ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਇੱਕ ਗਵਾਹ ਅੱਜ ਅਦਾਲਤ ਵਿੱਚ ਪੇਸ਼ ਹੋਏ।

ਕਿਸਾਨੀ ਧਰਨੇ ਦੌਰਾਨ ਕੀਤੀ ਸੀ ਵਿਵਾਦਤ ਟਿੱਪਣੀ

ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਉਸ ਸਮੇਂ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਕਿਹਾ ਸੀ ਕਿ ਅਜਿਹੀਆਂ ਔਰਤਾਂ “ਪ੍ਰਦਰਸ਼ਨ ਲਈ 100 ਰੁਪਏ ਲੈ ਕੇ ਆਉਂਦੀਆਂ ਹਨ।”ਮਹਿੰਦਰ ਕੌਰ (81) ਨੇ ਕੰਗਨਾ ਦੇ ਟਵੀਟ ਤੋਂ ਬਾਅਦ 4 ਜਨਵਰੀ, 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ। ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਤਲਬ ਕੀਤਾ ਅਤੇ ਉਸਨੂੰ ਪੇਸ਼ ਹੋਣ ਦਾ ਹੁਕਮ ਦਿੱਤਾ।

ਮਹਿੰਦਰ ਕੌਰ ਨੇ ਇਸ ਟਿੱਪਣੀ ਨੂੰ ਲੈ ਕੇ ਕੰਗਣਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ। ਹਾਲ ਹੀ ਵਿੱਚ, ਕੰਗਨਾ ਰਣੌਤ ਨੇ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸਨੂੰ ਸਵੀਕਾਰ ਨਹੀਂ ਕੀਤਾ। ਨਤੀਜੇ ਵਜੋਂ, ਉਸ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਅੱਜ ਰੈਲੀ ਦੌਰਾਨ ਕੇਂਦਰੀ ਮੰਤਰੀ ਅਮਿਤ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਸਰਕਾਰ, ਚੰਡੀਗੜ੍ਹ ਨਗਰ ਨਿਗਮ ਅਤੇ ਹੋਰ ਸਰਕਾਰੀ

|

|

|

ਸ਼ਨਿਚਰਵਾਰ, ੧ ਚੇਤ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ