View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਰਿਟਾਇਰਡ ਇੰਸਪੈਕਟਰ ਜਨਰਲ (IG) ਅਮਰ ਸਿੰਘ ਚਾਹਲ ਨਾਲ ਹੋਈ ਕਰੋੜਾਂ ਰੁਪਏ ਦੀ ਸਾਇਬਰ ਠੱਗੀ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਹੁਣ ਤੱਕ ਪੁਲਿਸ ਵੱਲੋਂ ਕਰੀਬ 25 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ 8.10 ਕਰੋੜ ਰੁਪਏ ਵਿੱਚੋਂ ਲਗਭਗ 3 ਕਰੋੜ ਰੁਪਏ ਦੇ ਲੈਣ-ਦੇਣ ਨੂੰ ਰੋਕਿਆ ਜਾ ਚੁੱਕਾ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਠੱਗੀ ਨੈੱਟਵਰਕ ਦੇ ਸਬੰਧ ਮਹਾਰਾਸ਼ਟਰ ਨਾਲ ਜੁੜੇ ਹੋਏ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ, ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਇੱਕ ਉੱਚ-ਪੱਧਰੀ ਜਾਂਚ ਟੀਮ ਤਕਨੀਕੀ ਸਬੂਤਾਂ ਅਤੇ ਬੈਂਕਿੰਗ ਟ੍ਰੇਲ ਦੇ ਆਧਾਰ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।

ਜਾਂਚ ਏਜੰਸੀਆਂ ਨੇ ਮਹਾਰਾਸ਼ਟਰ ਨਾਲ ਸੰਬੰਧਿਤ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਕੀਤੀ ਹੈ। ਪੁਲਿਸ ਮੁਤਾਬਕ, ਠੱਗਾਂ ਨੇ ਅਮਰ ਸਿੰਘ ਚਾਹਲ ਦੇ ਖਾਤੇ ਤੋਂ ਰਕਮ ਕੱਢ ਕੇ ਕਈ ਵੱਖ-ਵੱਖ ਖਾਤਿਆਂ ਵਿੱਚ ਟ੍ਰਾਂਸਫ਼ਰ ਕੀਤੀ, ਤਾਂ ਜੋ ਪੈਸਿਆਂ ਦੀ ਲੜੀ ਨੂੰ ਟ੍ਰੇਸ ਕਰਨਾ ਮੁਸ਼ਕਲ ਬਣਾਇਆ ਜਾ ਸਕੇ।

ਬੈਂਕਿੰਗ ਲੈਣ-ਦੇਣ ਅਤੇ ਤਕਨੀਕੀ ਜਾਂਚ ਤੋਂ ਬਾਅਦ ਪਟਿਆਲਾ ਪੁਲਿਸ ਨੇ ਸੰਬੰਧਤ ਬੈਂਕਾਂ ਨਾਲ ਸਾਂਝ ਬਣਾਕੇ ਖਾਤਿਆਂ ਨੂੰ ਫ੍ਰੀਜ਼ ਕਰਵਾਇਆ, ਜਿਸ ਨਾਲ ਵੱਡੀ ਮਾਤਰਾ ਵਿੱਚ ਰਕਮ ਨੂੰ ਬਚਾਇਆ ਜਾ ਸਕਿਆ।

ਇਸ ਮਾਮਲੇ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 22 ਦਸੰਬਰ ਨੂੰ ਠੱਗੀ ਦਾ ਪਤਾ ਲੱਗਣ ਤੋਂ ਬਾਅਦ ਅਮਰ ਸਿੰਘ ਚਾਹਲ ਨੇ ਖੁਦ ਨੂੰ ਗੋਲੀ ਮਾਰ ਲਈ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ