View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ‘ਚ ਫਿਲੌਰ ਦੇ ਰੇਲਵੇ ਫਾਟਕ ਨੇੜੇ ਨੂਰਮਹਿਲ ਰੋਡ ‘ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 5-6 ਹਥਿਆਰਬੰਦ ਲੁਟੇਰਿਆਂ ਨੇ ਇੱਕ ਫਾਈਨੈਂਸ ਕੰਪਨੀ ਦੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਇੱਕ ਆਲਟੋ ਕਾਰ ਨੂੰ ਚਾਰੋਂ ਪਾਸਿਓਂ ਘੇਰ ਕੇ ਹਮਲਾ ਕਰ ਦਿੱਤਾ ਅਤੇ ਕਰੀਬ 2 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਸ ਹਮਲੇ ਵਿੱਚ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ ਹੈ।

ਜ਼ਖਮੀ ਨੌਜਵਾਨ ਦੀ ਪਛਾਣ ਅੰਕੁਸ਼ ਵਾਸੀ ਨੂਰਮਹਿਲ ਵਜੋਂ ਹੋਈ ਹੈ। ਅੰਕੁਸ਼ ਮੁਤਾਬਕ ਉਹ ਜਲੰਧਰ ਦੀ ਇੱਕ ਫਾਈਨੈਂਸ ਕੰਪਨੀ ਵਿੱਚ ਕੰਮ ਕਰਦਾ ਹੈ, ਜਿਸਦਾ ਹੈੱਡ ਆਫਿਸ ਮਾਛੀਵਾੜਾ ਵਿੱਚ ਹੈ। ਉਹ ਆਪਣੇ ਸਾਥੀ ਲਵਪ੍ਰੀਤ ਨਾਲ ਚਿੱਟੇ ਰੰਗ ਦੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਨਵਾਂਸ਼ਹਿਰ ਤੋਂ ਨੂਰਮਹਿਲ ਵੱਲ ਜਾ ਰਿਹਾ ਸੀ। ਕਿਉਂਕਿ ਬੈਂਕ ਬੰਦ ਹੋ ਚੁੱਕੇ ਸਨ, ਇਸ ਲਈ ਉਹ ਪੈਸੇ ਜਮ੍ਹਾਂ ਨਹੀਂ ਕਰਵਾ ਸਕੇ ਸਨ ਅਤੇ ਨਕਦੀ ਆਪਣੇ ਨਾਲ ਹੀ ਲੈ ਕੇ ਜਾ ਰਹੇ ਸਨ।

ਜਿਵੇਂ ਹੀ ਉਹ ਫਿਲੌਰ ਰੇਲਵੇ ਫਾਟਕ ਕੋਲ ਪਹੁੰਚੇ। ਮੋਟਰਸਾਈਕਲ ਸਵਾਰ 5 ਤੋਂ 6 ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਰੋਕ ਲਈ ਅਤੇ ਤਾਬੜਤੋੜ ਹਮਲਾ ਕਰਕੇ 2 ਲੱਖ ਰੁਪਏ ਵਾਲਾ ਬੈਗ ਖੋਹ ਲਿਆ। ਅੰਕੁਸ਼ ਨੂੰ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਹਰ ਪੱਖ ਤੋਂ ਜਾਂਚ ਕਰ ਰਹੇ ਹਨ ਕਿ ਇਹ ਵਾਕਈ ਲੁੱਟ ਦੀ ਵਾਰਦਾਤ ਹੈ ਜਾਂ ਇਸ ਪਿੱਛੇ ਕੋਈ ਆਪਸੀ ਰੰਜਿਸ਼ ਦਾ ਮਾਮਲਾ ਹੈ। ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਸਿਆਸੀ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਨੇ ਸ਼ਹਿਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਮੰਤਰੀ ‘ਤੇ ਦੋਸ਼

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ