ਪੰਜਾਬ ‘ਚ ਅੱਜ ਟ੍ਰੇਨਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ । ਸੂਬੇ ਭਰ ‘ਚ ਕਿਸਾਨ ਅੱਜ ਰੇਲਵੇ ਟਰੈਕ ਜਾਮ ਕਰਨਗੇ। ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟੇ ਲਈ ਕੀਤਾ ਜਾਵੇਗਾ। ਇਸ ਦੌਰਾਨ ਕੋਈ ਸੜਕ ਜਾਮ ਨਹੀਂ ਹੋਵੇਗੀ। ਕਿਸਾਨਾਂ ਦੇ ਵਿਰੋਧ ਦਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਰੇਲ ਆਵਾਜਾਈ ‘ਤੇ ਅਸਰ ਪਵੇਗਾ।
ਲੁਧਿਆਣਾ, ਜਾਲੰਧਰ ਅਤੇ ਅੰਮ੍ਰਿਤਸਰ ਪਲੇਟ 19 ਜਿਲਾਂ ਵਿੱਚ 26 ਸਥਾਨਾਂ ਉੱਤੇ ਕਿਸਾਨ ਰੇਲਵੇ ਟਰੈਕ ਉੱਤੇ ਬੈਠਣਗੇ । ਕੇਐਮਐਮ ਦੇ ਕਨਵੀਨਰ ਸਰਵਣ ਪੰਧੇਰ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 26 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਲਿਆ ਹੈ, ਜਿਸ ਵਿੱਚ ਐਮਐਸਪੀ ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ।ਪੰਧੇਰ ਨੇ ਕਿਹਾ ਕਿ ਇਹ ਅੰਦੋਲਨ ਕਿਸਾਨ-ਮਜ਼ਦੂਰ ਦੇ ਹਿੱਤਾਂ ਦੀ ਰੱਖਿਆ ਲਈ ਹੈ।
ਪੁਲਿਸ ਨੇ ਕਿਸਾਨਾਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ
ਪੰਜਾਬ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸਿੰਘ ਲੁਧਿਆਣਾ ਵਿੱਚ ਰੇਲ ਰੋਕੋ ਅੰਦੋਲਨ ਦੀ ਅਗਵਾਈ ਕਰ ਰਹੇ ਹਨ।