ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ.। ਅਦਾਕਾਰਾ ਮੈਂਡੀ ਤੱਖੜ ਅਤੇ ਉਨ੍ਹਾਂ ਦੇ ਪਤੀ ਸ਼ੇਖਰ ਕੌਸ਼ਲ ਨੇ ਆਪਸੀ ਸਹਿਮਤੀ ਨਾਲ ਅਧਿਕਾਰਤ ਤੌਰ ‘ਤੇ ਤਲਾਕ ਲੈ ਲਿਆ ਹੈ। ਦਿੱਲੀ ਦੀ ਸਾਕੇਤ ਪਰਿਵਾਰਕ ਅਦਾਲਤ ਨੇ ਤਲਾਕ ਦੇ ਦਿੱਤਾ ਹੈ।
ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਪਰ ਬੀਤੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਅਣਬਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਹੁਣ ਦੋਵਾਂ ਨੇ ਕਾਨੂੰਨੀ ਤੌਰ ‘ਤੇ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਦੇ ਵਕੀਲ ਨੇ ਪੁਸ਼ਟੀ ਕੀਤੀ ਕਿ ਪਹਿਲੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ, ਜਦਕਿ ਸ਼ਰਤਾਂ ਗੁਪਤ ਰੱਖੀਆਂ ਗਈਆਂ ਹਨ।

ਹਾਲਾਂਕਿ, ਅਦਾਕਾਰਾ ਨੇ ਅਜੇ ਤੱਕ ਇਸ ਮਾਮਲੇ ‘ਤੇ ਖੁੱਲ੍ਹ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਮੈਂਡੀ ਅਤੇ ਸ਼ੇਖਰ ਦਾ ਵਿਆਹ 2024 ਵਿਚ ਹੋਇਆ ਸੀ। ਪਿਛਲੇ ਸਾਲ ਤੋਂ ਉਹ ਵੱਖ ਰਹਿ ਰਹੇ ਸਨ
ਪ੍ਰਸ਼ੰਸਕਾਂ ਵਿੱਚ ਨਿਰਾਸ਼ਾ
ਮੈਂਡੀ ਤੱਖੜ ਪੰਜਾਬੀ ਸਿਨੇਮਾ ਦਾ ਇੱਕ ਵੱਡਾ ਨਾਮ ਹੈ ਅਤੇ ਉਨ੍ਹਾਂ ਨੇ ‘ਰੱਬ ਦਾ ਰੇਡੀਓ’, ‘ਅਰਦਾਸ’ ਅਤੇ ‘ਸਾਡੀ ਗਾਲੀ ਆਇਆ ਕਰੋ’ ਵਰਗੀਆਂ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਦੇ ਨਿੱਜੀ ਰਿਸ਼ਤੇ ਦੇ ਟੁੱਟਣ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਚਾਹੁਣ ਵਾਲੇ ਕਾਫੀ ਨਿਰਾਸ਼ ਹਨ ਅਤੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।


