View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟਰਨੈੱਟ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਇਸ ਤੋਂ ਪਹਿਲਾਂ UAPA ਅਤੇ ਆਰਮਜ਼ ਐਕਟ ਦੇ ਗੰਭੀਰ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਫ਼ਰਾਰ ਚੱਲ ਰਿਹਾ ਸੀ।

ਪੁਲਿਸ ਅਨੁਸਾਰ, ਰਣਜੀਤ ਸਿੰਘ ਉਸੇ ਕੇਸ ਵਿੱਚ ਮੁਲਜ਼ਮ ਹੈ, ਜਿਸ ਵਿੱਚ ਉਸ ਕੋਲੋਂ ਦੋ ਹੈਂਡ ਗ੍ਰੇਨੇਡ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਜਾ ਚੁੱਕੀ ਹੈ। ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਲਗਾਤਾਰ ਪੇਸ਼ੀਆਂ ਤੋਂ ਗੈਰ-ਹਾਜ਼ਰ ਰਿਹਾ, ਜਿਸ ਕਾਰਨ ਉਸ ਨੂੰ ‘ਜ਼ਮਾਨਤ ਜੰਪਰ’ ਐਲਾਨਿਆ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਨੂੰ ਸੰਗਠਿਤ ਅਪਰਾਧ ਖ਼ਿਲਾਫ਼ ਪੁਲਿਸ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ।

ਕਤਲ ਕਾਂਡ ‘ਵਿੱਚ ਸ਼ਮੂਲੀਅਤ’ਚ ਸੀ WANTED

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਣਜੀਤ ਸਿੰਘ ਬਠਿੰਡਾ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਕਤਲ ਕਾਂਡ ਵਿੱਚ ਉਸ ਦਾ ਨਾਮ ਸਹਿ-ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਤਲ ਪੂਰੀ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ ਅਤੇ ਇਸ ਦੇ ਪਿੱਛੇ ਅਪਰਾਧਿਕ ਸਾਜ਼ਿਸ਼ ਦੇ ਪੁਖ਼ਤਾ ਸਬੂਤ ਮਿਲੇ ਹਨ।

ਅਪਰਾਧਿਕ ਰਿਕਾਰਡ ਕਾਫੀ ਲੰਬਾ

ਮੁਲਜ਼ਮ ਦਾ ਅਪਰਾਧਿਕ ਰਿਕਾਰਡ ਕਾਫੀ ਲੰਬਾ ਹੈ। ਉਹ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਹੈਰੀਟੇਜ ਸਟ੍ਰੀਟ ‘ਤੇ ਮੂਰਤੀਆਂ ਦੀ ਭੰਨ-ਤੋੜ ਦੀ ਘਟਨਾ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਨਾਲ ਉਸ ਸਮੇਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਸੀ। ਪੁਲਿਸ ਰਿਕਾਰਡ ਮੁਤਾਬਕ ਰਣਜੀਤ ਸਿੰਘ ਪਹਿਲਾਂ ਵੀ ਕਈ ਹਿੰਸਕ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਗੰਭੀਰ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਹਨ।

ਰਿਮਾਂਡ ਹਾਸਲ ਕਰਨ ਦੀ ਤਿਆਰੀ

ਫਿਲਹਾਲ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਵਿੱਚ ਹੈ, ਤਾਂ ਜੋ ਉਸ ਕੋਲੋਂ ਉਸ ਦੇ ਨੈੱਟਵਰਕ, ਹਥਿਆਰਾਂ ਦੀ ਸਪਲਾਈ ਅਤੇ ਕਤਲ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਾਫ਼ ਕੀਤਾ ਹੈ ਕਿ ਸੰਗਠਿਤ ਅਪਰਾਧ ਅਤੇ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਫੁੱਟਬਾਲ ਚੌਕ ਬਸਤੀ-9 ਦੀ ਰਹਿਣ ਵਾਲੀ ਗਰਜੋਇਆ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਰੈਪਰ ਅਤੇ ਸਿੰਗਰ ਬਾਦਸ਼ਾਹ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ:ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਜਾਸੂਸੀ ਨੈੱਟਵਰਕ ਦਾ ਗਾਜ਼ੀਆਬਾਦ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੀਐਮ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਇੱਕ ਗਾਹਕ ਵੱਲੋਂ ਮਸ਼ਹੂਰ ਸੋਇਆ ਟ੍ਰੀਟ ਸ਼ਾਪ

|

|

|

ਖ਼ਬਰਿਸਤਾਨ ਨੈੱਟਵਰਕ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬੈਡਮਿੰਟਨ ਖੇਡ ਨੂੰ ਇੱਕ ਵੱਡਾ ਹੁਲਾਰਾ ਮਿਲਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ