ਖ਼ਬਰਿਸਤਾਨ ਨੈਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਸਿਹਤ ਅੱਗੇ ਨਾਲੋਂ ਕਾਫ਼ੀ ਚੰਗੀ ਹੋ ਗਈ ਹੈ।ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਬਿਲਕੁੱਲ ਠੀਕ ਆਈਆਂ ਹਨ ਤੇ ਕੋਈ ਫ਼ਿਕਰ ਵਾਲੀ ਗੱਲ ਨਹੀਂ ਹੈ। ਆਸ ਹੈ ਕਿ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।
ਪਿਛਲੇ ਕੁੱਝ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਹਨ ਦਾਖਲ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ 5 ਸਤੰਬਰ ਤੋਂ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਚੱਲ ਰਿਹਾ ਹੈ। ਉਸ ਦਿਨ ਤੋਂ ਬਾਅਦ ਡਾਕਟਰ ਉਨ੍ਹਾਂ ਦੀ ਸਿਹਤ ਦਾ ਪੂਰਾ ਧਿਆਨ ਰੱਖ ਰਹੇ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਬੀਤੇ ਦਿਨੀਂ ਸੀਐੱਮ ਮਾਨ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ ਸਨ ਤੇ ਬਾਅਦ ਵਿਚ ਉਨ੍ਹਾਂ ਨੇ ਦੱਸਿਆ ਕਿ ਸੀਐੱਮ ਮਾਨ ਦੀ ਸਿਹਤ ਪਹਿਲਾਂ ਨਾਲੋਂ ਚੰਗੀ ਹੈ ਤੇ ਡਾਕਟਰਾਂ ਮੁਤਾਬਕ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ।