View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਮੋੜ ਆ ਗਿਆ ਜਦੋਂ ਭਾਜਪਾ ਨੇ ਪੰਜਾਬ ਲਈ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ। ਪਾਰਟੀ ਦੀ ਹਾਈ ਕਮਾਂਡ ਨੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ, ਭਾਜਪਾ ਨੇ ਤਿੰਨ ਹੋਰ ਰਾਜਾਂ ਲਈ ਆਪਣੇ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ: ਦਿੱਲੀ ਵਿੱਚ ਹਰਸ਼ ਮਲਹੋਤਰਾ, ਹਰਿਆਣਾ ਵਿੱਚ ਅਰਚਨਾ ਗੁਪਤਾ ਅਤੇ ਤ੍ਰਿਪੁਰਾ ਵਿੱਚ ਅਭਿਸ਼ੇਕ ਦੇਬਰੌਏ।

ਦੋ ਦਹਾਕਿਆਂ ਤੋਂ ਰਾਜਨੀਤੀ ਵਿਚ ਸਰਗਰਮ

ਕੇਵਲ ਸਿੰਘ ਢਿੱਲੋਂ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਖਾਸ ਕਰਕੇ ਬਰਨਾਲਾ ਵਿੱਚ ਇੱਕ ਬਹੁਤ ਹੀ ਸਰਗਰਮ ਹਸਤੀ ਰਹੇ ਹਨ। ਉਹ 2007 ਅਤੇ 2012 ਵਿੱਚ ਕਾਂਗਰਸ ਦੀ ਟਿਕਟ ‘ਤੇ ਬਰਨਾਲਾ ਤੋਂ ਵਿਧਾਇਕ ਚੁਣੇ ਗਏ ਸਨ। 2012 ਦੀਆਂ ਚੋਣਾਂ ਵਿੱਚ, ਉਨ੍ਹਾਂ ਨੇ ਕਾਫ਼ੀ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ ਹੈ।

ਹਾਲਾਂਕਿ, ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ, ਜੂਨ 2022 ਵਿੱਚ, ਉਹ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਨੇ ਉਨ੍ਹਾਂ ਨੂੰ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਆਪਣਾ ਉਮੀਦਵਾਰ ਬਣਾਇਆ ਸੀ ਅਤੇ ਉਹ ਇਸ ਸਮੇਂ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੇ ਸੀਨੀਅਰ ਆਗੂਆਂ ਵਿੱਚ ਗਿਣੇ ਜਾਂਦੇ ਹਨ।

ਜਾਣੋ ਕੇਵਲ ਸਿੰਘ ਢਿੱਲੋਂ ਬਾਰੇ

ਕੇਵਲ ਸਿੰਘ ਢਿੱਲੋਂ ਬਰਨਾਲਾ ਦੇ ਪਿੰਡ ਟੱਲੇਵਾਲ ਤੋਂ ਹਨ। ਉਨ੍ਹਾਂ ਦਾ ਜਨਮ 16 ਮਈ, 1950 ਨੂੰ ਹੋਇਆ ਸੀ। ਉਨ੍ਹਾਂ ਨੂੰ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਪ੍ਰਭਾਵਸ਼ਾਲੀ ਰਾਜਨੀਤਿਕ ਨੇਤਾਵਾਂ ‘ਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਬਰਨਾਲਾ ‘ਚ ਪੂਰੀ ਕੀਤੀ। ਉਹ 12ਵੀਂ ਜਮਾਤ ਪਾਸ ਹਨ ਅਤੇ 1969-70 ਦੇ ਅਕਾਦਮਿਕ ਸੈਸ਼ਨ ਦੌਰਾਨ ਬਰਨਾਲਾ ਦੇ ਐਸਡੀ ਕਾਲਜ ਤੋਂ ਬੀਏ ਭਾਗ-1 ਦੀ ਪੜ੍ਹਾਈ ਕੀਤੀ। ਉਨ੍ਹਾਂ ਦੇ ਪਿਤਾ ਦਾ ਨਾਮ ਸਾਜਨ ਸਿੰਘ ਢਿੱਲੋਂ ਹੈ, ਜਦੋਂ ਕਿ ਉਨ੍ਹਾਂ ਦੀ ਪਤਨੀ ਦਾ ਨਾਮ ਮਨਜੀਤ ਕੌਰ ਹੈ। ਉਸ ਦੇ ਦੋ ਪੁੱਤਰ ਕੰਵਰਿੰਦਰ ਸਿੰਘ ਢਿੱਲੋਂ ਅਤੇ ਕਰਨਇੰਦਰ ਸਿੰਘ ਢਿੱਲੋਂ ਇਸ ਸਮੇਂ ਪਰਿਵਾਰਕ ਕਾਰੋਬਾਰ ਅਤੇ ਰੀਅਲ ਅਸਟੇਟ ਦੇ ਕੰਮਕਾਜ ਨੂੰ ਸੰਭਾਲਦੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ