ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਅੱਜ ਜਲੰਧਰ ਪਹੁੰਚੇ । ਉਨ੍ਹਾਂ ਨੇ ਮਨਰੇਗਾ ਯੋਜਨਾ ਨੂੰ ਲੈ ਕੇ ਕਾਂਗਰਸ ਪਾਰਟੀ ‘ਤੇ ਨਿਸ਼ਾਨ ਸਾਧਿਆ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲਈ ਮਹਾਤਮਾ ਗਾਂਧੀ ਸਿਰਫ਼ ਇੱਕ ਰਾਜਨੀਤਿਕ ਹਥਿਆਰ ਬਣ ਗਏ ਹਨ। ਜਦੋਂ ਜਵਾਹਰ ਰੁਜ਼ਗਾਰ ਯੋਜਨਾ, ਸੰਪੂਰਨ ਰੁਜ਼ਗਾਰ ਯੋਜਨਾ ਅਤੇ ਹੋਰ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ, ਤਾਂ ਕਾਂਗਰਸ ਪਾਰਟੀ ਨੂੰ ਮਹਾਤਮਾ ਗਾਂਧੀ ਦੀ ਯਾਦ ਨਹੀਂ ਆਈ । ਹਾਲਾਂਕਿ, ਜਦੋਂ 2004 ਤੋਂ ਬਾਅਦ ਨਰੇਗਾ ਸ਼ੁਰੂ ਕੀਤਾ ਗਿਆ, ਤਾਂ ਅਚਾਨਕ ਇਸਨੂੰ ਮਹਾਤਮਾ ਗਾਂਧੀ ਦੇ ਨਾਮ ਨਾਲ ਜੋੜ ਦਿੱਤਾ। ਅਨੁਰਾਗ ਠਾਕੁਰ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਨੇ ਸਿਰਫ਼ ਗਾਂਧੀ ਜੀ ਦੇ ਨਾਮ ‘ਤੇ ਰਾਜਨੀਤੀ ਕੀਤੀ ਅਤੇ ਗਰੀਬਾਂ ਅਤੇ ਲੋੜਵੰਦਾਂ ਨੂੰ ਗੁੰਮਰਾਹ ਕੀਤਾ।
ਮਨਰੇਗਾ ਤਹਿਤ ਮਜਦੂਰੀ ਪਹਿਲਾਂ ਨਾਲੋਂ ਹੋਵੇਗੀ
ਉਨ੍ਹਾਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਕੇਂਦਰ ਸਰਕਾਰ ਮਨਰੇਗਾ ਤਹਿਤ 100 ਦਿਨ ਨਹੀਂ, ਸਗੋਂ 125 ਦਿਨਾਂ ਲਈ ਰੁਜ਼ਗਾਰ ਦੇਣ ਲਈ ਕੰਮ ਕਰ ਰਹੀ ਹੈ, ਅਤੇ ਮਜ਼ਦੂਰੀ ਵੀ ਪਹਿਲਾਂ ਨਾਲੋਂ ਵੱਧ ਹੋਵੇਗੀ। ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਮਨਰੇਗਾ ਦਾ ਬਜਟ ਸਿਰਫ਼ 30,000 ਕਰੋੜ ਰੁਪਏ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਇੱਕ ਸਾਲ ਵਿੱਚ ਮਨਰੇਗਾ ‘ਤੇ 111,000 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
AAP ਪਾਰਟੀ ‘ਤੇ ਵੀ ਸਾਧਿਆ
ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨ ਸਾਧਿਆ ਹੈ । ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ‘ਆਪ’ ਨੇ ਪੰਜਾਬ ਨੂੰ ਨਸ਼ਾ ਮੁਕਤ, ਗੈਂਗ ਮੁਕਤ ਅਤੇ ਅੱਤਵਾਦ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਸਥਿਤੀ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਸ਼ਾਇਦ ਹੀ ਕੋਈ ਅਜਿਹਾ ਖੇਤਰ ਬਚਿਆ ਹੈ ਜਿੱਥੇ ਕਾਰੋਬਾਰੀ ਸੁਰੱਖਿਅਤ ਮਹਿਸੂਸ ਕਰਦੇ ਹੋਣ। ਗੈਂਗਸਟਰ ਖੁੱਲ੍ਹੇਆਮ ਗੋਲੀਬਾਰੀ ਕਰ ਰਹੇ ਹਨ, ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਅਪਰਾਧ ਕਰ ਰਹੇ ਹਨ, ਅਤੇ ਇੱਥੋਂ ਤੱਕ ਕਿ ਖੇਡ ਪ੍ਰਮੋਟਰਾਂ ਦਾ ਵੀ ਕਤਲ ਕੀਤਾ ਜਾ ਰਿਹਾ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਘਟਨਾਵਾਂ ਦੇ ਬਾਵਜੂਦ, ਸੂਬਾ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਅਤੇ ਭਵਿੱਖ ਵਿੱਚ ਜਵਾਬ ਦੇਵੇਗੀ।