View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ਼ਾਮ ਨਗਰ ਇਲਾਕੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਗੈਸ ਰੀਫਿਲਿੰਗ ਕਰਦੇ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ। ਗੈਸ ਲੀਕ ਹੋਣ ਤੋਂ ਬਾਅਦ ਹੋਏ ਜ਼ਬਰਦਸਤ ਧਮਾਕੇ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਝੁਲਸ ਗਿਆ, ਜਦੋਂ ਕਿ ਕਮਰੇ ਦੇ ਦਰਵਾਜ਼ੇ ਤੱਕ ਉੱਖੜ ਗਏ ਅਤੇ ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ।

ਕਿਰਾਏ ਦੇ ਕਮਰੇ ‘ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਧੰਦਾ

ਜਾਣਕਾਰੀ ਅਨੁਸਾਰ, ਇਲਾਕੇ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਕੁਝ ਨੌਜਵਾਨ ਵੱਡੇ ਸਿਲੰਡਰਾਂ ਵਿੱਚੋਂ ਛੋਟੇ ਸਿਲੰਡਰਾਂ ਵਿੱਚ ਨਜਾਇਜ਼ ਤਰੀਕੇ ਨਾਲ ਗੈਸ ਭਰਨ ਅਤੇ ਚੋਰੀ ਕਰਨ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ ਅਤੇ ਜ਼ਬਰਦਸਤ ਵਿਸਫੋਟ ਹੋ ਗਿਆ। ਧਮਾਕਾ ਇੰਨਾ ਤੇਜ਼ ਸੀ ਕਿ ਕਮਰੇ ਦਾ ਲੋਹੇ ਦਾ ਗੇਟ ਉੱਖੜ ਕੇ ਬਾਹਰ ਜਾ ਡਿੱਗਿਆ। ਘਟਨਾ ਦੇ ਸਮੇਂ ਇੱਕ ਨੌਜਵਾਨ ਖਾਣਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜੋ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਉਸ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ।

ਵੱਡਾ ਹਾਦਸਾ ਹੋਣੋਂ ਟਲਿਆ

ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਇਲਾਕਾ ਸੰਘਣੀ ਆਬਾਦੀ ਵਾਲਾ ਹੈ ਅਤੇ ਨੇੜੇ ਹੀ ਰੇਲਵੇ ਟਰੈਕ ਵੀ ਹੈ। ਜੇਕਰ ਅੱਗ ਫੈਲ ਜਾਂਦੀ ਤਾਂ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਸੀ। ਲੋਕਾਂ ਨੇ ਦੋਸ਼ ਲਾਇਆ ਕਿ ਇੱਥੇ ਕਾਫੀ ਸਮੇਂ ਤੋਂ ਗੈਰ-ਕਾਨੂੰਨੀ ਗੈਸ ਰੀਫਿਲਿੰਗ ਦਾ ਕੰਮ ਚੱਲ ਰਿਹਾ ਸੀ ਅਤੇ ਅਕਸਰ ਗੈਸ ਦੀ ਬਦਬੂ ਵੀ ਆਉਂਦੀ ਸੀ।

ਪੁਲਿਸ ਵੱਲੋਂ ਸਿਲੰਡਰ ਬਰਾਮਦ ਅਤੇ ਜਾਂਚ ਸ਼ੁਰੂ

ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ ਕਮਰੇ ਵਿੱਚੋਂ ਚਾਰ ਗੈਸ ਸਿਲੰਡਰ, ਰੀਫਿਲਿੰਗ ਪਾਈਪਾਂ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਕਾਨ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਹੁਣ ਉਸ ਗੈਸ ਏਜੰਸੀ ਦੀ ਵੀ ਜਾਂਚ ਕਰ ਰਹੀ ਹੈ, ਜਿੱਥੋਂ ਇਹ ਸਿਲੰਡਰ ਲਿਆਂਦੇ ਜਾਂਦੇ ਸਨ। ਫਰਾਰ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੇ ਅਜਿਹੇ ਨਜਾਇਜ਼ ਧੰਦਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ