ਖ਼ਬਰਿਸਤਾਨ ਨੈੱਟਵਰਕ: ਦੇਸ਼ ਦੇ ਵੱਖ-ਵੱਖ ਰਾਜਿਆਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਇਸੇ ਸਿਲਸਿਲੇ ਵਿੱਚ ਗੁਜਰਾਤ ਦੇ ਅਹਿਮਦਾਬਾਦ ਅਤੇ ਵਡੋਦਰਾ ਦੋਵਾਂ ਸ਼ਹਿਰਾਂ ਦੇ 30 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਹਿਮਦਾਬਾਦ ਦੇ 15 ਅਤੇ ਵਡੋਦਰਾ ਦੇ 17 ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ ਅਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।
ਪੰਜਾਬੀ ‘ਚ ਭੇਜੀ ਗਈ Threat Mail
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਦੱਸਿਆ ਕਿ ਸਕੂਲਾਂ ਨੂੰ ਪੰਜਾਬੀ ਭਾਸ਼ਾ ਵਿੱਚ ਧਮਕੀ ਭਰੀ ਈ-ਮੇਲ ਭੇਜੀ ਗਈ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮਦਾਬਾਦ ਅਤੇ ਵਡੋਦਰਾ ਦੇ ਸਕੂਲਾਂ ਵਿੱਚ ਦੁਪਹਿਰ 1 ਵਜ ਕੇ 15 ਮਿੰਟ ‘ਤੇ ਬਲਾਸਟ ਕੀਤਾ ਜਾਵੇਗਾ। ਈ-ਮੇਲ ਵਿੱਚ ਪੰਜਾਬ ਦੀ ਆਜ਼ਾਦੀ ਅਤੇ ਹਿੰਦੁਸਤਾਨ ਦੇ ਟੁਕੜੇ ਕਰਨ ਦੀ ਗੱਲ ਵੀ ਕਹੀ ਗਈ ਹੈ। ਇਹਤਿਆਤ ਦੇ ਤੌਰ ‘ਤੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ।