View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਸਮੇਤ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਬੰਦ ਰਹਿਣਗੀਆਂ, ਜਿਸ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾ ਦਾ ਸਹਾਮਣਾ ਕਰਨਾ ਪੈ ਸਕਦਾ ਹੈ। ਕਰਮਚਾਰੀਆਂ ਵੱਲੋਂ ਕਿਲੋਮੀਟਰ ਸਕੀਮ ਦੇ ਟੈਂਡਰ ਖੁਲ੍ਹਣ ਨੂੰ ਲੈ ਕੇ ਅੱਜ ਗੇਟ ਰੈਲੀ ਕੀਤੀ ਜਾਣੀ ਸੀ। ਉਸ ਤੋਂ ਪਹਿਲਾਂ ਹੀ ਪੁਲਿਸ ਨੇ ਦੇਰ ਰਾਤ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨਾਲ ਤਣਾਅਪੂਰਨ ਮਾਹੌਲ ਬਣ ਗਿਆ। ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਅੰਦੋਲਨ ਅੱਜ ਤੇਜ਼ ਹੋ ਗਿਆ। ਇਸ ਤੋਂ ਬਾਅਦ, ਦਿਨ ਚੜ੍ਹਦੇ ਹੀ, ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਅਸਥਾਈ ਕਰਮਚਾਰੀਆਂ ਨੇ ਰਾਜ ਭਰ ਵਿੱਚ ਬੱਸ ਡਿਪੂਆਂ ਨੂੰ ਤਾਲਾ ਲਗਾ ਦਿੱਤਾ, ਸੜਕਾਂ ਜਾਮ ਕਰ ਦਿੱਤੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਕਿਲੋਮੀਟਰ ਯੋਜਨਾ ਨੂੰ ਲੈ ਕੇ ਵੱਡਾ ਟਕਰਾਅ

ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅੱਜ ਪਨਬੱਸ ਕਿਲੋਮੀਟਰ ਯੋਜਨਾ ਤਹਿਤ ਪ੍ਰਾਈਵੇਟ ਬੱਸਾਂ ਲਈ ਟੈਂਡਰ ਖੋਲ੍ਹਣ ਜਾ ਰਹੀ ਸੀ। ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ, ਅਤੇ ਟੈਂਡਰ ਖੋਲ੍ਹਣ ਦੌਰਾਨ ਇੱਕ ਗੇਟ ਰੈਲੀ ਅਤੇ ਤੁਰੰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਯੂਨੀਅਨਾਂ ਦੇ ਅਨੁਸਾਰ, ਇਹ ਯੋਜਨਾ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਇੱਕ ਕਦਮ ਹੈ, ਜਿਸ ਨਾਲ ਕਰਮਚਾਰੀਆਂ ਦੇ ਭਵਿੱਖ ਨੂੰ ਖ਼ਤਰਾ ਹੈ।

ਗ੍ਰਿਫਤਾਰੀ ਕਾਰਣ ਵਧਿਆ ਰੋਸ

ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨੇ ਅੰਦੋਲਨ ਨੂੰ ਕਮਜ਼ੋਰ ਕਰਨ ਅਤੇ ਪ੍ਰਾਈਵੇਟ ਬੱਸਾਂ ਨੂੰ ਚਲਾਉਣ ਦੀ ਆਗਿਆ ਦੇਣ ਲਈ ਪਹਿਲਾਂ ਹੀ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ, ਇਸ ਕਾਰਵਾਈ ਨੇ ਕਰਮਚਾਰੀਆਂ ਦੇ ਗੁੱਸੇ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ (28 ਨਵੰਬਰ) ਹੜਤਾਲ ਦਾ ਐਲਾਨ ਕੀਤਾ ਸੀ। ਰਾਜ ਪੱਧਰੀ ਕੰਟਰੈਕਟ ਵਰਕਰਜ਼ ਨੇ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਰੋਕਣੀਆਂ ਸਨ, ਪਰ ਇਸ ਤੋਂ ਪਹਿਲਾਂ, ਪੁਲਿਸ ਨੇ ਦੇਰ ਰਾਤ ਯੂਨੀਅਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਸਵੇਰ ਤੋਂ ਹੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ