ਖਬਰਿਸਤਾਨ ਨੈੱਟਵਰਕ– ਪੰਜਾਬ ਕੈਬਿਨਟ ਵਿਚ ਇਕ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਤਹਿਤ 2 ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕੈਬਨਿਟ ‘ਚ ਫੇਰਬਦਲ ਕਰਦਿਆਂ ਲੋਕਲ ਬਾਡੀ ਮੰਤਰੀ ਰਵਜੋਤ ਸਿੰਘ ਤੋਂ ਵਿਭਾਗ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ ਦਿੱਤਾ ਗਿਆ ਹੈ।
ਸੰਜੀਵ ਅਰੋੜਾ ਨੂੰ ਸੌਂਪਿਆ ਸਥਾਨਕ ਸਰਕਾਰਾਂ ਵਿਭਾਗ
ਉਥੇ ਹੀ ਹੁਣ ਲੋਕਲ ਬਾਡੀ ਵਿਭਾਗ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਕੋਲ ਪਹਿਲਾਂ ਇੰਡਸਟਰੀ ਵਿਭਾਗ ਤੇ ਐਨਆਰਆਈ ਵਿਭਾਗ ਸਨ। ਪੰਜਾਬ ਸਰਕਾਰ ਵਲੋਂ ਅੱਜ ਇਹ ਬਦਲਾਅ ਕੀਤੇ ਗਏ ਹਨ।