ਖਬਰਿਸਤਾਨ ਨੈੱਟਵਰਕ- ਦੀਵਾਲੀ ਦੀ ਰਾਤ ਜਲੰਧਰ ਦੇ ਇੱਕ ਪਾਸ਼ ਇਲਾਕੇ ਵਿੱਚ ਨੌਜਵਾਨ ਦੇ ਕਤਲ ਦੀ ਖ਼ਬਰ ਮਿਲੀ ਹੈ, ਜਿਥੇ ਕਿ ਮੰਗਲਵਾਰ ਰਾਤ ਨੂੰ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅਰਬਨ ਅਸਟੇਟ ਫੇਜ਼ 1 ਦੇ ਅਧੀਨ ਲੇਬਰ ਕਲੋਨੀ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ 36 ਸਾਲਾ ਵੁਸ਼ੂ ਉਰਫ਼ ਕੁਸ਼ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਭਰਾ ਨਿਖਿਲ ਇਸ ਘਟਨਾ ਵਿੱਚ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ
ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ। ਲੋਕਾਂ ਨੇ ਘਟਨਾ ਦੀ ਸੂਚਨਾ ਥਾਣਾ 7 ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।
ਨਜਾਇਜ਼ ਸਬੰਧਾਂ ਨੂੰ ਲੈ ਕੇ ਭਰਾ ਨਾਲ ਝਗੜਾ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਚਚੇਰੇ ਭਰਾ ਨੇ ਨੌਜਵਾਨ ਦਾ ਕਤਲ ਕੀਤਾ ਸੀ। ਹਾਲਾਂਕਿ, ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਸਬੰਧਾਂ ਨੂੰ ਲੈ ਕੇ ਭਰਾਵਾਂ ਵਿੱਚ ਝਗੜਾ ਹੋਇਆ ਸੀ। ਹਾਲਾਂਕਿ, ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ।