View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਕਾਮਰਸ ਤੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ.ਆਈ.ਸੀ ਦੇ ਸਹਿਯੋਗ ਨਾਲ ਮਿਤੀ 25/02/2025 ਨੂੰ ਬਿਜ਼ਨਸ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਹ ਕਾਰਨੀਵਲ ਸਕੱਤਰ ਵਿੱਦਿਆ ਐਸ.ਜੀ.ਪੀ.ਸੀ. ਇੰਜ. ਸ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਅਮਨਦੀਪ ਹੀਰਾ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਵਿਦਿਆਰਥੀਆਂ ਨੇ ਲਾਏ ਵੱਖ-ਵੱਖ ਸਟਾਲ

ਇਸ ਮੇਲੇ ਵਿੱਚ ਵਿੱਚ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ (ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਅਤੇ ਸ. ਤ੍ਰਿਲੋਕ ਸਿੰਘ ਨਾਗਪਾਲ ਇਸ ਮੇਲੇ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਤੋਂ ਇਲਾਵਾ ਖਾਲਸਾ ਕਾਲਜ ਗੜਦੀਵਾਲ ਦੇ ਪ੍ਰਿੰ. ਡਾ. ਜਸਪਾਲ ਸਿੰਘ, ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੇ ਪ੍ਰਿੰ. ਡਾ.ਹਰਪ੍ਰੀਤ ਕੌਰ, ਇੰਡਸ ਇੰਟਰਨੈਸ਼ਨਲ ਯੂਨੀਵਰਸਿਟੀ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਸਰਕਾਰੀ ਕਾਲਜ ਪੋਜੇਵਾਲ ਦੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਸਮੇਤ ਹਿੱਸਾ ਲਿਆ। 

ਬਿਜ਼ਨਸ ਕਾਰਨੀਵਲ ਦਾ ਉਦੇਸ਼

ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਬਿਜ਼ਨਸ ਕਾਰਨੀਵਲ ਦਾ ਉਦੇਸ਼ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਸਟਾਰਟ ਅੱਪ ਲਈ ਤਿਆਰ ਹੋਣਾ ਹੈ। ਵਿਦਿਆਰਥੀਆਂ ਵੱਲੋਂ ਖਾਣ ਪੀਣ, ਬਿਜ਼ਨਸ ਮਾਡਲਾਂ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ ਗਏ। ਸਟਾਲਾਂ ਤੇ ਖੂਬ ਰੌਣਕ ਰਹੀ ਅਤੇ ਸਭ ਤੋਂ ਵੱਧ ਖਿੱਚ ਦਾ ਕੇਂਦਰ ਪੰਜਾਬੀ ਵਿਰਸਾ ਪ੍ਰਦਰਸ਼ਨੀ ਰਹੀ।

ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਨੂੰ ਕੀਤਾ ਸਨਮਾਨਤ 

ਦੋਵਾਂ ਵਿਭਾਗਾਂ ਵੱਲੋਂ ਅਕਾਦਮਿਕ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਫੁੱਟਬਾਲ ਟੀਮ ਦੇ ਮੈਨੇਜਰ ਗੰਭੀਰ ਸਾਹਿਬ, ਕੋਚ ਹਰਦੀਪ ਸਿੰਘ ਅਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਐਨ.ਸੀ.ਸੀ. ਕੈਡਿਟਾਂ ਦਾ ਵੀ ਸਨਮਾਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਤੇ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਪੰਡਾਲ ਵਿੱਚ ਲੱਗੇ ਸਟਾਲਾਂ ਦੀ ਫੇਰੀ ਲਵਾਈ ਗਈ। ਕਾਲਜ ਵੱਲੋਂ ਆਏ ਹੋਏ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਕਾਰਨੀਵਾਲ ਨੂੰ ਆਯੋਜਿਤ ਕਰਨ ਵਿੱਚ ਸਹਾਇਕ ਕੰਪਨੀਆਂ ਵਿੱਚ ਟੋਇਟਾ ਕੈਸਲ ਕੰਪਨੀ, ਐਕਸਿਸ ਮੈਕਸ ਲਾਈਫ ਇਨਸ਼ੋਰੈਂਸ, ਪਾਲ ਬੁੱਕ ਡੀਪੂ, ਸਕਿਲ ਅੱਪ ਇੰਸਟੀਚਿਊਟ ਆਫ ਲਰਨਿੰਗ, ਕੰਵਰ ਅਰੋੜਾ ਕੰਸਲਟੈਂਟ, ਨਾਗਪਾਲ ਨਰਸਿੰਗ ਹੋਮ ਗੜਸ਼ੰਕਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਇਲਾਵਾ ਮੀਡੀਆ ਪਾਰਟਨਰ ਖਬਰਿਸਤਾਨ ਚੈਨਲ, ਪੰਜਾਬੀ ਵਿਰਸਾ ਸ. ਹਰਦੀਪ ਸਿੰਘ ਭੰਮੀਆਂ ਅਤੇ ਪ੍ਰੋ. ਰਾਏਦੀਪ ਮਿਊਜ਼ਿਕਲ ਗਰੁੱਪ ਦਾ ਕਾਰਨੀਵਲ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। 

 ਪ੍ਰਿੰਸੀਪਲ ਡਾ.ਅਮਨਦੀਪ ਹੀਰਾ ਨੇ ਆਏ ਹੋਏ ਮਹਿਮਾਨਾਂ ਦਾ ਕੀਤਾ ਧੰਨਵਾਦ 

ਆਖਿਰ ਵਿੱਚ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਕਾਰਨੀਵਾਲ ਵਿੱਚ ਮੰਚ ਸੰਚਾਲਨ ਦੀ ਜਿੰਮੇਵਾਰੀ ਡਾ. ਕੰਵਲਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਆਈ.ਆਈ.ਸੀ ਦੇ ਪ੍ਰਧਾਨ ਡਾ. ਅਜੇ ਦੱਤਾ, ਕਨਵੀਨਰ ਪ੍ਰੋ. ਦੀਪਿਕਾ, ਬੀ.ਐਸ.ਏ. ਦੇ ਇੰਚਾਰਜ ਡਾ. ਗੁਰਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਕਲਸੀ ਅਤੇ ਸਮੂਹ ਸਟਾਫ ਨੇ ਸਾਰੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ ਯੋਗਦਾਨ ਦਿੱਤਾ। ਸਮੁੱਚੇ ਤੌਰ ਤੇ ਇਹ ਬਿਜ਼ਨਸ ਕਾਰਨੀਵਲ ਮਨੋਰੰਜਨ ਭਰਪੂਰ ਅਤੇ ਪ੍ਰੇਰਨਾਦਾਇਕ ਹੋ ਕੇ ਨਿਬੜਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਖ਼ਿਲਾਫ਼ ਕੌਂਸਲ ਆਫ਼

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦਿਹਾਤੀ ਪੁਲਿਸ ਨੇ ਗੋਰਾਇਆ ਨੇੜੇ ਮਹਿਲ ਕਲਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ, ਜਿੱਥੇ

|

|

|

ਖਬਰਿਸਤਾਨ ਨੈੱਟਵਰਕ- ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਿੱਖ ਵਿਦਿਆਰਥੀਆਂ

|

|

|

ਖਬਰਿਸਤਾਨ ਨੈੱਟਵਰਕ- ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਅੱਜ 21 ਜਨਵਰੀ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ

|

|

|

ਖਬਰਿਸਤਾਨ ਨੈੱਟਵਰਕ- ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ