View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕਣਕ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸੂਬਾ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਜਲੰਧਰ ਦੇ ਡੀ.ਸੀ. ਕੰਪਲੈਕਸ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 6 ਜ਼ਿਲ੍ਹਿਆਂ (ਜਲੰਧਰ, ਕਪੂਰਥਲਾ, ਲੁਧਿਆਣਾ ਈਸਟ-ਵੈਸਟ, ਰੋਪੜ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ) ਦੇ ਉੱਚ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਭਾਰਤ ਸਰਕਾਰ ਵੱਲੋਂ ਪੰਜਾਬ ਨੂੰ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ, ਪਰ ਪੰਜਾਬ ਸਰਕਾਰ ਨੇ 132 ਲੱਖ ਮੀਟ੍ਰਿਕ ਟਨ ਦੇ ਪੁਖਤਾ ਪ੍ਰਬੰਧ ਕੀਤੇ ਹਨ। ਕਿਸਾਨਾਂ ਦੀ ਫਸਲ ਦੀ ਅਦਾਇਗੀ ਲਈ 30,973 ਕਰੋੜ ਰੁਪਏ ਦੀ ਸੀ.ਸੀ.ਐਲ. (CCL) ਦੀ ਰਾਸ਼ੀ ਪਹੁੰਚ ਚੁੱਕੀ ਹੈ। ਮੰਤਰੀ ਨੇ ਭਰੋਸਾ ਦਿੱਤਾ ਕਿ ਫਸਲ ਵਿਕਣ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰ ਦਿੱਤੇ ਜਾਣਗੇ।

ਮੰਤਰੀ ਕਟਾਰੂਚੱਕ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਸਕੂਟਰਾਂ-ਬਾਈਕਾਂ ਦੇ ਨੰਬਰਾਂ ‘ਤੇ ਟੈਂਡਰ ਹੁੰਦੇ ਸਨ, ਪਰ ਮਾਨ ਸਰਕਾਰ ਨੇ ਪੂਰੀ ਪਾਰਦਰਸ਼ਤਾ ਨਾਲ ਟ੍ਰਾਂਸਪੋਰਟ ਦੇ ਠੇਕੇ ਦਿੱਤੇ ਹਨ। ਆੜ੍ਹਤੀਆਂ ਦੇ ਵਿਰੋਧ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਆੜ੍ਹਤੀਆਂ ਦਾ ਕਮਿਸ਼ਨ 4.57 ਰੁਪਏ ਵਧਾਉਣ ਦਾ ਫੈਸਲਾ ਹੋਇਆ ਹੈ। ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕਿਸਾਨਾਂ ਲਈ ਵਿਸ਼ੇਸ਼ ਹਦਾਇਤਾਂ

ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਟ੍ਰਾਂਸਪੋਰਟ ਠੇਕੇਦਾਰਾਂ ਨੂੰ ਮੰਡੀਆਂ ਵਿੱਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਫਸਲ ਦੀ ਚੁਕਾਈ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਖੁਦ ਅਗਲੇ 20-25 ਦਿਨ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਸਥਿਤੀ ‘ਤੇ ਨਜ਼ਰ ਰੱਖਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ