View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ (ED) ਦੀ ਟੀਮ ਛਾਪੇਮਾਰੀ ਕਰ ਰਹੀ ਹੈ। ਸਵੇਰੇ 7 ਵਜੇ ਤੋਂ ਹੀ ਈਡੀ ਦੀ ਟੀਮ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਵਿੱਚ ਰੇਡ ਕਰ ਰਹੀ ਹੈ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਨੇ ਪੂਰੇ ਘਰ ਨੂੰ ਘੇਰ ਲਿਆ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਹੁਣ ਇਸ ਮਾਮਲੇ ‘ਤੇ ਸੰਜੀਵ ਅਰੋੜਾ ਦਾ ਬਿਆਨ ਸਾਹਮਣੇ ਆਇਆ ਹੈ।

ਸੱਚ ਦੀ ਹੀ ਜਿੱਤ ਹੋਵੇਗੀ – ਸੰਜੀਵ ਅਰੋੜਾ

ਸੰਜੀਵ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਮਾਮਲੇ ਬਾਰੇ ਲਿਖਿਆ ਕਿ ਮੇਰੇ ਘਰ ਈਡੀ ਵੱਲੋਂ ਕਾਰਵਾਈ ਕੀਤੀ ਗਈ ਹੈ। ਇੱਕ ਜ਼ਿੰਮੇਵਾਰ ਨਾਗਰਿਕ ਵਜੋਂ, ਮੈਂ ਏਜੰਸੀਆਂ ਦਾ ਪੂਰਾ ਸਹਿਯੋਗ ਕਰਾਂਗਾ ਅਤੇ ਮੈਨੂੰ ਭਰੋਸਾ ਹੈ ਕਿ ਸੱਚ ਦੀ ਹੀ ਜਿੱਤ ਹੋਵੇਗੀ।

ਇਹ ਲੋਕਤੰਤਰ ਨਹੀਂ ਸਗੋਂ ਤਾਨਾਸ਼ਾਹੀ ਹੈ – ਸੀਐਮ ਮਾਨ

ਦੂਜੇ ਪਾਸੇ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੂਰੇ ਦੇਸ਼ ਵਿੱਚ ਇਸ ਸਮੇਂ ਡਰਾਉਣ ਅਤੇ ਧਮਕਾਉਣ ਦੀ ਰਾਜਨੀਤੀ ਚੱਲ ਰਹੀ ਹੈ। ਇਹ ਲੋਕਤੰਤਰ ਨਹੀਂ ਸਗੋਂ ਤਾਨਾਸ਼ਾਹੀ ਹੈ। ਭਾਜਪਾ ਨੇ 2027 ਦੀਆਂ ਚੋਣਾਂ ਦੀ ਤਿਆਰੀ ਕਰ ਦਿੱਤੀ ਹੈ। ਭਾਜਪਾ ਲੋਕਾਂ ਦੇ ਸਹਿਯੋਗ ਨਾਲ ਨਹੀਂ, ਸਗੋਂ ED, CBI ਅਤੇ EC (ਚੋਣ ਕਮਿਸ਼ਨ) ਦੇ ਜ਼ਰੀਏ ਚੋਣਾਂ ਜਿੱਤਦੀ ਹੈ।

ਕੇਜਰੀਵਾਲ ਨੇ ਪੀਐਮ ‘ਤੇ ਸਾਧਿਆ ਨਿਸ਼ਾਨਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਤਿੰਨ ਦਿਨਾਂ ਵਿੱਚ ਇਹ ਦੂਜੀ ED ਰੇਡ ਹੈ। ਕੀ ਪ੍ਰਧਾਨ ਮੰਤਰੀ ਜੀ ਦੱਸਣਗੇ ਕਿ ਹੁਣ ਤੱਕ “ਆਪ” ਆਗੂਆਂ ਦੇ ਘਰ ਜੋ ਇੰਨੀਆਂ ਅਣਗਿਣਤ ਰੇਡਾਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਕਿੰਨਾ ਕਾਲਾ ਧਨ ਮਿਲਿਆ? ਕੀ ਇੱਕ ਰੁਪਿਆ ਵੀ ਮਿਲਿਆ? ਪੂਰਾ ਦੇਸ਼ ਦੇਖ ਰਿਹਾ ਹੈ ਕਿ ਤੁਸੀਂ ਸਿਰਫ਼ ਸੱਤਾ ਲਈ ਕਿੰਨੀ ਘਟੀਆ ਰਾਜਨੀਤੀ ਕਰ ਰਹੇ ਹੋ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ