ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਡਿਪੋਰਟ ਕਰ ਦਿੱਤਾ ਗਿਆ ਹੈ। ਗੈਂਗਸਟਰ ਅਰਸ਼ਦੀਪ ਸਿੰਘ ਅਤੇ ਸੁਖਨਾਜ ਨੂੰ ਕੈਨੇਡਾ ਵਿੱਚ ਰੰਗਦਾਰੀ ਅਤੇ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਦੱਸ ਦੇਈਏ ਕਿ ਅਰਸ਼ਦੀਪ ਸਿੰਘ ਨੂੰ “ਪਬਲਿਕ ਡੇਂਜਰ” ਘੋਸ਼ਿਤ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਹੁਣ ਤੱਕ 35 ਅਪਰਾਧੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।
ਸੀ.ਬੀ.ਐੱਸ.ਏ. ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੀ.ਬੀ.ਐੱਸ.ਏ. ਨੇ 18 ਮਾਰਚ ਨੂੰ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਰੰਗਦਾਰੀ ਅਤੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਨਾਗਰਿਕਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ। ਹੁਣ ਕਾਨੂੰਨੀ ਪ੍ਰਕਿਰਿਆ ਰਾਹੀਂ ਉਨ੍ਹਾਂ ਨੂੰ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਏਜੰਸੀ ਅਨੁਸਾਰ, ਹਾਲ ਹੀ ਵਿੱਚ ਭਾਰਤੀ ਮੂਲ ਦੇ ਦੋ ਨੌਜਵਾਨਾਂ ਅਰਸ਼ਦੀਪ ਸਿੰਘ ਅਤੇ ਸੁਖਨਾਜ ਸਿੰਘ ਸੰਧੂ ਨੂੰ ਕੈਨੇਡਾ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ‘ਤੇ ਕੈਨੇਡਾ ਵਿੱਚ ਰੰਗਦਾਰੀ ਮੰਗਣ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਸਨ।