View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਰਿਕਾਰਡ ਤੋੜ ਵੋਟਿੰਗ ਤੋਂ ਬਾਅਦ, ਮਾਰਕ ਕਾਰਨੀ ਉੱਥੇ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਜਿਸ ਤੋਂ ਬਾਅਦ ਵਿਰੋਧੀ ਪਾਰਟੀ ਐਨਡੀਪੀ ਦੇ ਨੇਤਾ ਜਗਮੀਤ ਸਿੰਘ ਨੇ ਆਪਣੀ ਸੀਟ ਹਾਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਸਿੰਘ ਨੇ ਕਿਹਾ, “ਬਰਨਬੀ ਸੈਂਟਰਲ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਮੇਰੀ ਜ਼ਿੰਦਗੀ ਦਾ ਸਨਮਾਨ ਰਿਹਾ ਹੈ। “ਉਨ੍ਹਾਂ ਨੇ ਇੱਕ ਨਵਾਂ ਸੰਸਦ ਮੈਂਬਰ ਚੁਣਿਆ ਹੈ, ਅਤੇ ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਕਿਉਂਕਿ ਉਹ ਇਸ ਭਾਈਚਾਰੇ ਲਈ ਸਖ਼ਤ ਮਿਹਨਤ ਕਰਦੇ ਰਹਿੰਦੇ ਹਨ।”

ਉਨ੍ਹਾਂ ਨੇ ਅੱਗੇ ਕਿਹਾ – “ਮੈਂ ਜਾਣਦਾ ਹਾਂ ਕਿ ਇਹ ਨਿਊ ਡੈਮੋਕ੍ਰੇਟਸ ਲਈ ਨਿਰਾਸ਼ਾਜਨਕ ਹੈ। ਸਾਡੇ ਕੋਲ ਸੱਚਮੁੱਚ ਚੰਗੇ ਉਮੀਦਵਾਰ ਸਨ ਜੋ ਅੱਜ ਹਾਰ ਗਏ। ਮੈਂ ਜਾਣਦਾ ਹਾਂ ਕਿ ਤੁਸੀਂ ਕਿੰਨੀ ਮਿਹਨਤ ਕੀਤੀ ਹੈ। ਮੈਂ ਤੁਹਾਡੇ ਨਾਲ ਸਮਾਂ ਬਿਤਾਇਆ ਹੈ, ਤੁਸੀਂ ਸ਼ਾਨਦਾਰ ਹੋ।”

ਸਿਰਫ਼ 27.3 ਪ੍ਰਤੀਸ਼ਤ ਵੋਟਾਂ ਪਈਆਂ

ਤੁਹਾਨੂੰ ਦੱਸ ਦੇਈਏ ਕਿ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਸਿਰਫ਼ 27.3 ਪ੍ਰਤੀਸ਼ਤ ਵੋਟਾਂ ਮਿਲੀਆਂ। ਜਿਸ ਕਾਰਨ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਕੇ ਇੱਕ ਪੋਸਟ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਵੀ ਦਿੱਤੀ। ਇਸ ਦੇ ਨਾਲ ਕੰਜ਼ਰਵੇਟਿਵ ਪਾਰਟੀ 38.5% ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੀ।

ਬਹੁਮਤ ਨੂੰ ਲੈ ਕੇ ਅਜੇ ਵੀ ਹੈ ਸਸਪੈਂਸ 

ਕੈਨੇਡਾ ਦੇ ਅਧਿਕਾਰਤ ਨਿਊਜ਼ ਚੈਨਲ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੇ ਅਨੁਸਾਰ ਕੈਨੇਡਾ ਵਿੱਚ ਕੁੱਲ 343 ਸੰਸਦੀ ਸੀਟਾਂ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਸੀਟਾਂ ‘ਤੇ ਲਿਬਰਲ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ, ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਲਿਬਰਲ ਪਾਰਟੀ ਨੂੰ ਪੂਰਨ ਬਹੁਮਤ ਮਿਲੇਗਾ ਜਾਂ ਨਹੀਂ।

ਲਿਬਰਲ ਪਾਰਟੀ ਲਗਾਤਾਰ ਚੌਥੀ ਵਾਰ ਸੱਤਾ ‘ਚ

ਤੁਹਾਨੂੰ ਦੱਸ ਦੇਈਏ ਕਿ ਲਿਬਰਲ ਪਾਰਟੀ ਦੇ ਇਸ ਕਦਮ ਪਿੱਛੇ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਆਵਾਜ਼ ਉਠਾਉਣਾ ਦੱਸਿਆ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਹੀ ਟਰੰਪ ਨੇ ਕੈਨੇਡਾ ਨੂੰ 51ਵਾਂ ਰਾਜ ਬਣਾਉਣ ਦੀ ਪੇਸ਼ਕਸ਼ ਕੀਤੀ ਸੀ। ਅਜਿਹੀ ਸਥਿਤੀ ਵਿੱਚ, ਨਾ ਸਿਰਫ਼ ਪ੍ਰਧਾਨ ਮੰਤਰੀ ਮਾਰਕ ਕਾਰਨੀ ਬਲਕਿ ਪੂਰੀ ਲਿਬਰਲ ਪਾਰਟੀ ਨੇ ਇਸ ਬਿਆਨ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਦਾ ਇਹ ਮੁੱਦਾ ਕੈਨੇਡਾ ਦਾ ਚੋਣ ਏਜੰਡਾ ਬਣ ਗਿਆ ਸੀ। ਇਸ ਦੇ ਆਧਾਰ ‘ਤੇ ਲਿਬਰਲ ਪਾਰਟੀ ਹੁਣ ਲਗਾਤਾਰ ਚੌਥੀ ਵਾਰ ਸੱਤਾ ਵਿੱਚ ਆਉਣ ਦੀ ਤਿਆਰੀ ਕਰ ਰਹੀ ਹੈ।

ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਇਸ ਸਾਲ ਦੇ ਸ਼ੁਰੂ ਵਿੱਚ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਮਾਰਕ ਕੌਰਨੀ ਸੱਤਾ ‘ਚ ਆਏ ਅਤੇ ਉਦੋਂ ਤੋਂ ਉਹ ਆਪਣੇ ਅਹੁਦੇ ‘ਤੇ ਬਣੇ ਹੋਏ ਹਨ। ਦੱਸ ਦੇਈਏ ਕਿ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਦਾ ਕਾਰਜਕਾਲ 5 ਸਾਲ ਹੁੰਦਾ ਹੈ, ਪਰ ਜੇਕਰ ਪ੍ਰਧਾਨ ਮੰਤਰੀ ਬਹੁਮਤ ਗੁਆ ਦਿੰਦੇ ਹਨ ਜਾਂ ਜੇ ਉਹ ਚਾਹੁੰਦੇ ਹਨ, ਤਾਂ ਉਹ ਸਮੇਂ ਤੋਂ ਪਹਿਲਾਂ ਸੰਸਦ ਨੂੰ ਭੰਗ ਕਰ ਸਕਦੇ ਹਨ ਅਤੇ ਨਵੀਆਂ ਚੋਣਾਂ ਦਾ ਐਲਾਨ ਕਰ ਸਕਦੇ ਹਨ। ਮਾਰਕ ਕਾਰਨੀ ਨੇ ਇਹੀ ਕੀਤਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ