ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਪੰਚਕੂਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ ਵਿਰੁੱਧ ਅਪਰਾਧਿਕ ਸਾਜ਼ਿਸ਼ ਅਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।
ਗੁਆਂਢੀ ਨੇ ਸ਼ਿਕਾਇਤ ਦਰਜ ਕਰਵਾਈ
ਰਿਪੋਰਟ ਮੁਤਾਬਕ ਇਸ ਮਾਮਲੇ ਵਿੱਚ ਗੁਆਂਢੀ ਸ਼ਮਸੁਦੀਨ ਨੇ ਗੰਭੀਰ ਦੋਸ਼ ਲਗਾਏ, ਜਿਸ ਵਿਚ ਕਿਹਾ ਗਿਆ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ, ਜਿਸ ਵਿੱਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ। ਸ਼ਮਸੁਦੀਨ ਨੇ ਇਸ ਬਾਰੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੰਚਕੂਲਾ ਵਿਚ ਕੇਸ ਦਰਜ ਕੀਤਾ।
16 ਅਕਤੂਬਰ ਨੂੰ ਮੌਤ ਹੋਈ
ਦੱਸਣਯੋਗ ਹੈ ਕਿ ਸਾਬਕਾ ਡੀਜੀਪੀ ਦੇ ਪੁੱਤਰ ਅਕੀਲ ਅਖਤਰ ਦੀ 16 ਅਕਤੂਬਰ ਨੂੰ ਪੰਚਕੂਲਾ ਵਿੱਚ ਮੌਤ ਹੋ ਗਈ ਸੀ। ਪਰਿਵਾਰ ਨੇ ਕਿਹਾ ਕਿ ਅਕੀਲ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਸੀ, ਜਿਸ ਤੋਂ ਬਾਅਦ 27 ਅਗਸਤ ਨੂੰ ਅਕੀਲ ਦਾ ਇੱਕ ਵੀਡੀਓ ਸਾਹਮਣੇ ਆਇਆ, ਜਿਸ ਵਿੱਚ ਉਹ ਕਹਿ ਰਿਹਾ ਸੀ ਕਿ ਉਸ ਦੇ ਪਰਿਵਾਰਕ ਮੈਂਬਰ ਉਸਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਸਨ।