View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ ਇੱਕਤਰਫਾ ਜਿੱਤ ਹਾਸਲ ਕੀਤੀ ਹੈ। ਭਾਜਪਾ ਉਮੀਦਵਾਰ ਸੌਰਭ ਜੋਸ਼ੀ ਨੂੰ 18 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਉਮੀਦਵਾਰ ਨੂੰ 7 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 11 ਵੋਟਾਂ ਪ੍ਰਾਪਤ ਹੋਈਆਂ। ਇਸ ਜਿੱਤ ਨਾਲ ਸੌਰਭ ਜੋਸ਼ੀ ਚੰਡੀਗੜ੍ਹ ਦੇ 29ਵੇਂ ਮੇਅਰ ਬਣ ਗਏ ਹਨ।

ਇਸ ਵਾਰ ਮੇਅਰ ਦੀ ਚੋਣ ‘ਸੀਕਰੇਟ ਬੈਲਟ’ ਦੀ ਬਜਾਏ ਕੌਂਸਲਰਾਂ ਦੇ ਹੱਥ ਖੜ੍ਹੇ ਕਰਵਾ ਕੇ ਕਰਵਾਈ ਗਈ। ਖ਼ਾਸ ਗੱਲ ਇਹ ਰਹੀ ਕਿ ਪਹਿਲੀ ਵਾਰ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਤਿੰਨਾਂ ਨੇ ਮੇਅਰ ਦੇ ਅਹੁਦੇ ਲਈ ਵੱਖ-ਵੱਖ ਚੋਣ ਲੜੀ। ਇਸ ਤੋਂ ਪਹਿਲਾਂ ਦੀਆਂ ਦੋ ਚੋਣਾਂ ਵਿੱਚ ਕਾਂਗਰਸ ਅਤੇ ‘ਆਪ’ ਗਠਜੋੜ ਵਿੱਚ ਸਨ।

ਮੇਅਰ ਚੁਣੇ ਜਾਣ ਤੋਂ ਬਾਅਦ ਸੌਰਭ ਜੋਸ਼ੀ ਹੋਏ ਭਾਵੁਕ

ਮੇਅਰ ਚੁਣੇ ਜਾਣ ਤੋਂ ਬਾਅਦ ਸੌਰਭ ਜੋਸ਼ੀ ਭਾਵੁਕ ਹੋ ਗਏ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਹਮੇਸ਼ਾ ਸਹੀ ਰਸਤੇ ‘ਤੇ ਚੱਲਣ ਦੀ ਸਿੱਖਿਆ ਦਿੱਤੀ ਸੀ। ਉਨ੍ਹਾਂ ਨੇ ਆਪਣੇ ਵਾਰਡ ਦੇ ਬਜ਼ੁਰਗਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਜਨਤਾ ਦੇ ਵਿਸ਼ਵਾਸ ਦੀ ਜਿੱਤ ਹੈ। ਜੋਸ਼ੀ ਨੇ ਭਰੋਸਾ ਦਿੱਤਾ ਕਿ ਮੇਅਰ ਦੀ ਕੁਰਸੀ ਉਨ੍ਹਾਂ ਅਤੇ ਜਨਤਾ ਦੇ ਵਿਚਕਾਰ ਕਦੇ ਵੀ ਦੀਵਾਰ ਨਹੀਂ ਬਣੇਗੀ।

ਸੀਨੀਅਰ ਡਿਪਟੀ ਮੇਅਰ ਲਈ ਵੋਟਿੰਗ ਜਾਰੀ

ਮੇਅਰ ਚੋਣ ਤੋਂ ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ 11 ਕੌਂਸਲਰਾਂ ਨੇ ਆਪਣੇ ਉਮੀਦਵਾਰ ਮੁਨੱਵਰ ਰਾਣਾ ਦੇ ਹੱਕ ਵਿੱਚ ਵੋਟ ਪਾਈ ਹੈ। ਦੂਜੇ ਪਾਸੇ, ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਉਮੀਦਵਾਰ ਦਾ ਨਾਂ ਲਏ ਜਾਣ ਸਮੇਂ ਕਾਂਗਰਸੀ ਕੌਂਸਲਰ ਸਦਨ ਵਿੱਚ ਮੌਜੂਦ ਨਹੀਂ ਸਨ।

ਸਿਆਸੀ ਬਿਆਨਬਾਜ਼ੀ ਤੇਜ਼

ਮੇਅਰ ਚੋਣ ਦੇ ਨਾਲ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ। ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਨੇ ਕਾਂਗਰਸ ‘ਤੇ ਭਾਜਪਾ ਦਾ ਸਾਥ ਦੇਣ ਦਾ ਦੋਸ਼ ਲਾਇਆ, ਜਦਕਿ ਕਾਂਗਰਸ ਨੇ ਇਸ ਨੂੰ ਸਿਰਫ਼ ਇੱਕ ‘ਸੰਕੇਤਕ ਚੋਣ’ ਦੱਸਦਿਆਂ ਅਗਾਮੀ ਨਗਰ ਨਿਗਮ ਚੋਣਾਂ ‘ਤੇ ਧਿਆਨ ਕੇਂਦਰਿਤ ਕਰਨ ਦੀ ਗੱਲ ਕਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ