ਚੰਡੀਗੜ੍ਹ ‘ਚ ਪ੍ਰਦਰਸ਼ਨ ਦੌਰਾਨ ਭਾਜਪਾ ਮਹਿਲਾਵਾਂ ਨੇਤਾਵਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ। ਇਹ ਪ੍ਰਦਰਸ਼ਨ ਭਾਜਪਾ ਮਹਿਲਾ ਵਿੰਗ ਵੱਲੋਂ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 11,00 ਰੁਪਏ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੇ ਵਿਰੋਧ ‘ਚ ਕੀਤਾ ਜਾ ਰਿਹਾ। ਉਨ੍ਹਾਂ ਵੱਲੋਂ CM ਨਿਵਾਸ ਸਥਾਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।
ਜਿਸ ਕਾਰਣ ਪੁਲਿਸ ਨੇ 200 ਮੀਟਰ ਦੂਰ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਬੈਰੀਕੇਡਾਂ ‘ਤੇ ਚੜ੍ਹ ਗਏ। ਇਸ ਦੌਰਾਨ ਪੁਲਿਸ ਨੇ ਕਈਆ ਨੂੰ ਹਿਰਾਸਤ ‘ਚ ਲਿਆ। ਪੁਲਿਸ ਦੀ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨਾਲ ਵੀ ਝੜਪ ਹੋਈ।

ਦੱਸ ਦੇਈਏ ਕਿ ‘ਆਪ’ ਨੇ ਚੋਣਾਂ ਦੌਰਾਨ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ, ਇਹ ਅਜੇ ਤੱਕ ਲਾਗੂ ਨਹੀਂ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸਨੂੰ 2026 ਦੇ ਬਜਟ ਤੋਂ ਬਾਅਦ ਲਾਗੂ ਕੀਤਾ ਜਾਵੇਗਾ।