View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਚੰਡੀਗੜ੍ਹ ਦੇ ਨਾਲ-ਨਾਲ ਮੋਹਾਲੀ ਅਤੇ ਜਲੰਧਰ ਵਿੱਚ ਤੇਜ਼ ਮੀਂਹ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਦਿਨ ਵੇਲੇ ਹੀ ਹਨੇਰਾ ਛਾ ਗਿਆ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ-ਚਮਕ ਦੇ ਨਾਲ ਮੀਂਹ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਗਰਜ-ਚਮਕ ਦੇ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

ਨਵਾਂ ਪੱਛਮੀ ਡਿਸਟਰਬੈਂਸ ਹੋਵੇਗਾ ਸਰਗਰਮ

ਮੌਸਮ ਵਿਭਾਗ ਨੇ ਦੱਸਿਆ ਕਿ 30 ਜਨਵਰੀ 2026 ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਨਵਾਂ ਪੱਛਮੀ ਵਿਘਨ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਮੁੜ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਤਾਪਮਾਨ ਅਤੇ ਬਾਰਿਸ਼ ਦਾ ਅਨੁਮਾਨ

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅੱਜ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 28, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਮੀਂਹ ਦੇ ਆਸਾਰ ਹਨ। ਆਉਣ ਵਾਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਮੁੜ ਡਿੱਗਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨਾਂ ਦੀ ਭਵਿੱਖਬਾਣੀ

28 ਜਨਵਰੀ: ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ, ਕੁਝ ਥਾਵਾਂ ‘ਤੇ ਹਲਕਾ ਮੀਂਹ।

29 ਜਨਵਰੀ: ਸੀਤ ਲਹਿਰ ਦੇ ਆਸਾਰ, ਪਰ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿ ਸਕਦਾ ਹੈ।

30 ਜਨਵਰੀ: ਠੰਢੀ ਲਹਿਰ ਦਾ ਅਸਰ ਜਾਰੀ ਰਹੇਗਾ, ਮੌਸਮ ਖੁਸ਼ਕ ਰਹਿਣ ਦੀ ਉਮੀਦ।

ਜਲੰਧਰ ‘ਚ ਵਧੀ ਠੰਢ

ਜਾਲੰਧਰ ਵਿੱਚ ਸਵੇਰ ਤੋਂ ਹੀ ਬੂੰਦਾਬਾਂਦੀ ਜਾਰੀ ਹੈ। ਬੇਮੌਸਮੇ ਮੀਂਹ ਅਤੇ ਠੰਢੀਆਂ ਹਵਾਵਾਂ ਕਾਰਨ ਕੰਬਣੀ ਵਧ ਗਈ ਹੈ। ਮੰਗਲਵਾਰ ਨੂੰ ਜਾਲੰਧਰ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਡਿੱਗਣ ਦਾ ਅਨੁਮਾਨ ਹੈ। ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਰਫ਼ਤਾਰ ਮੱਠੀ ਕਰ ਦਿੱਤੀ ਹੈ।

ਇਹ ਬਾਰਿਸ਼ ਕਿਸਾਨਾਂ ਲਈ ਕਿਤੇ ਰਾਹਤ ਤਾਂ ਕਿਤੇ ਚਿੰਤਾ ਦਾ ਕਾਰਨ ਬਣ ਸਕਦੀ ਹੈ, ਖਾਸ ਕਰਕੇ ਉਨ੍ਹਾਂ ਫਸਲਾਂ ਲਈ ਜਿਨ੍ਹਾਂ ਨੂੰ ਇਸ ਸਮੇਂ ਜ਼ਿਆਦਾ ਨਮੀ ਦੀ ਲੋੜ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ

|

|

|

ਸ਼ਨਿੱਚਰਵਾਰ, ੮ ਚੇਤ (ਸੰਮਤ ੫੫੮ ਨਾਨਕਸ਼ਾਹੀ) ਆਸਾ ॥ ਕਾਹੂ ਦੀਨੑੇ

|

|

|

ਜਲੰਧਰ ‘ਚ ਭਾਰਗਵ ਕੈਂਪ ਵਿੱਚ ਕਾਰਵਾਈ ਕਰਨ ਗਈ ਪੁਲਿਸ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ