ਖ਼ਬਰਿਸਤਾਨ : ਲੰਬੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਆਖਿਰਕਾਰ ਸ਼ਨੀਵਾਰ ਨੂੰ ‘ਕੋਕਰੋਚ ਜਨਤਾ ਪਾਰਟੀ’ ਨੇ ਆਪਣਾ ਅੰਦੋਲਨ ਖ਼ਤਮ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਹੈ। ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਜਿਤੇਂਦਰ ਸਿੰਘ ਦੇ ਨਾਲ ਪਾਰਟੀ ਦੇ ਬੁਲਾਰੇ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਇਸ ਗੱਲ ਦੀ ਅਧਿਕਾਰਤ ਜਾਣਕਾਰੀ ਦਿੱਤੀ।
ਸੌਰਭ ਦਾਸ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਮੌਜੂਦ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਆਪਣਾ ਧਰਨਾ ਸਮਾਪਤ ਕਰਕੇ ਆਪਣੇ-ਆਪਣੇ ਘਰਾਂ ਨੂੰ ਪਰਤ ਜਾਣ।
ਸਰਕਾਰ ਨਾਲ ਤਿੰਨ ਦੌਰ ਦੀ ਗੱਲਬਾਤ ਅਤੇ ਮੰਗਾਂ ‘ਤੇ ਸਹਿਮਤੀ
ਇਸ ਮੌਕੇ ਆਸ਼ੂਤੋਸ਼ ਰਾਂਕਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕੁੱਲ ਤਿੰਨ ਵਾਰ ਬਹੁਤ ਸਾਰਥਕ ਗੱਲਬਾਤ ਹੋਈ ਹੈ। ਉਨ੍ਹਾਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਰੱਖੀਆਂ ਗਈਆਂ ਤਿੰਨੋਂ ਮੁੱਖ ਮੰਗਾਂ ਨੂੰ ਸਰਕਾਰ ਨੇ ਪੂਰੀ ਤਰ੍ਹਾਂ ਮੰਨ ਲਿਆ ਹੈ।
ਸਰਕਾਰ ਨੇ ਮੰਨੀਆ ਇਹ ਮੰਗਾਂ
ਮੰਨੀਆਂ ਗਈਆਂ ਇਨ੍ਹਾਂ ਮੁੱਖ ਮੰਗਾਂ ਵਿੱਚ ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਦਰਜ ਕੀਤੇ ਗਏ ਸਾਰੇ ਪੁਲਿਸ ਕੇਸਾਂ ਨੂੰ ਵਾਪਸ ਲੈਣਾ ਅਤੇ NEET ਪੇਪਰ ਲੀਕ ਕਾਰਨ ਆਪਣੀ ਜਾਨ ਗੁਆਉਣ ਵਾਲੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮਾਲੀ ਮੁਆਵਜ਼ਾ ਦੇਣਾ ਸ਼ਾਮਲ ਹੈ।