View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਸਮੇਤ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਬੰਦ ਹਨ , ਜਿਸ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਪੁਲਿਸ ਨੇ ਦੇਰ ਰਾਤ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨਾਲ ਤਣਾਅਪੂਰਨ ਮਾਹੌਲ ਬਣ ਗਿਆ। ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਕਰਮਚਾਰੀਆਂ ਵੱਲੋਂ ਕੀਤਾ ਜਾ ਰਹੈ ਪ੍ਰਦੇਸ਼ਨ ਤੁਲ ਫੜਦਾ ਜਾ ਰਿਹਾ ਹੈ ।

ਸੂਬੇ ਵਿੱਚ ਰੋਡਵੇਜ਼ ਕਰਮਚਾਰੀ ਹੜਤਾਲ ‘ਤੇ ਹਨ। ਪੂਰੇ ਸੂਬੇ ਵਿੱਚ ਹਫੜਾ-ਦਫੜੀ ਮਚ ਗਈ ਹੈ। ਸੰਗਰੂਰ ਵਿੱਚ ਇੱਕ ਕਰਮਚਾਰੀ ਨੇ ਆਪਣੇ ਆਪ ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਧੂਰੀ ਦੇ ਐਸਐਚਓ ਉਸਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਉਹ ਝੁਲਸ ਗਏ । ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਉੱਥੇ ਹੀ ਲੁਧਿਆਣਾ ਵਿੱਚ, ਇੱਕ ਰੋਡਵੇਜ਼ ਕਰਮਚਾਰੀ ਬੱਸ ਸਟੈਂਡ ‘ਤੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਿਆ। ਜਦੋਂ ਉਸਨੂੰ ਹੇਠਾਂ ਉਤਰਨ ਲਈ ਕਿਹਾ ਗਿਆ ਤਾਂ ਉਸਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਮਾਰੇ ਜਾਣ ਨਾਲੋਂ ਇਸ ਤਰ੍ਹਾਂ ਮਰਨਾ ਚੰਗਾ ਹੈ।

ਪੁਲਿਸ ਤੇ ਨੇ ਕਰਮਚਾਰੀਆਂ ‘ਚ ਝੜਪ

ਮਾਨਸਾ ਦੇ ਬੁਢਲਾਡਾ ਵਿੱਚ, ਤਿੰਨ ਕਰਮਚਾਰੀ ਪੈਟਰੋਲ ਦੀਆਂ ਬੋਤਲਾਂ ਨਾਲ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਕਿਲੋਮੀਟਰ ਸਕੀਮ ਟੈਂਡਰ ‘ਤੇ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਉਹ ਅੱਗ ਲਗਾ ਦੇਣਗੇ। ਪਟਿਆਲਾ ਵਿੱਚ ਪੁਲਿਸ ਅਤੇ ਰੋਡਵੇਜ਼ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਕਈ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ, ਜਲੰਧਰ ਵਿੱਚ, ਕਰਮਚਾਰੀਆਂ ਨੇ ਬੱਸ ਸਟੈਂਡ ਬੰਦ ਕਰ ਦਿੱਤਾ ਹੈ। ਨਿੱਜੀ ਬੱਸਾਂ ਦਾ ਦਾਖਲਾ ਵੀ ਰੋਕ ਦਿੱਤਾ ਗਿਆ ਹੈ।

ਰੋਡਵੇਜ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨਛੱਤਰ ਸਿੰਘ ਅਤੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਹ ਪਿਛਲੇ ਦੋ ਮਹੀਨਿਆਂ ਵਿੱਚ ਉਨ੍ਹਾਂ ਦਾ ਤੀਜਾ ਵਿਰੋਧ ਹੈ। ਜਦੋਂ ਵੀ ਉਹ ਵਿਰੋਧ ਕਰਦੇ ਹਨ, ਸਰਕਾਰ ਟੈਂਡਰ ਦੀ ਮਿਤੀ ਵਧਾ ਦਿੰਦੀ ਹੈ ਅਤੇ ਬਾਅਦ ਵਿੱਚ ਟੈਂਡਰ ਰੱਦ ਨਹੀਂ ਕਰਦੀ। ਇਸ ਤੋਂ ਇਲਾਵਾ, ਉਹ ਯੂਨੀਅਨ ਆਗੂਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੀ ਗੋਲ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਅਮਰਨਾਥ ਯਾਤਰਾ 2026 ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ