ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਸੂਬੇ ‘ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੂਬੇ ਦੇ ਕੁਝ ਹਿੱਸਿਆਂ ਦੇ ਤਾਪਮਾਨ ‘ਚ ਵੀ ਗਿਰਾਵਟ ਆਈ ਹੈ। ਹਾਲਾਂਕਿ ਅੱਜ ਮੌਸਮ ਵਿਭਾਗ ਵੱਲੋਂ ਸੂਬੇ ‘ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ‘ਚ ਹਲਕੇ ਬੱਦਲ ਛਾਏ ਰਹਿਣਗੇ।
3 ਅਗਸਤ ਤੋਂ ਮੌਸਮ ਮੁੜ ਲਵੇਗਾ ਕਰਵਟ
ਹਾਲਾਂਕਿ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ‘ਚ ਦਰਜ ਕੀਤਾ ਗਿਆ ਹੈ। ਸੂਬੇ ‘ਚ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹੇਗਾ। ਜਦਕਿ 3 ਅਗਸਤ ਤੋਂ ਮੌਸਮ ‘ਚ ਮੁੜ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਅੱਜ ਕੁਝ ਇਲਾਕਿਆਂ ‘ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਅੰਮ੍ਰਿਤਸਰ ‘ਚ 16 ਮਿਮੀ ,ਪਟਿਆਲਾ ‘ਚ 32.3 ਮਿਮੀ , ਬਠਿੰਡਾ ਵਿੱਚ 115 ਮਿਮੀ, ਗੁਰਦਾਸਪੁਰ ਵਿੱਚ 57.2 ਮਿਮੀ ਅਤੇ ਪਠਾਨਕੋਟ ਵਿੱਚ 27 ਮਿਮੀ ਮੀਂਹ ਪਿਆ।
ਡੈਮਾਂ ਦੇ ਪਾਣੀ ਦਾ ਪੱਧਰ ਵਧਿਆ
ਮੌਸਮ ਵਿਭਾਗ ਅਨੁਸਾਰ ਸੂਬੇ ‘ਚ 3 ਅਗਸਤ ਤੋਂ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਯੈੱਲੋ ਅਲਰਟ ਜਾਰੀ ਕੀਤਾ ਹੈ। ਰਾਜ ‘ਚ ਮੀਂਹ ਪੈਣ ਕਾਰਨ ਡੈਮਾਾਂ ਦੇ ਪਾਣੀ ਦਾ ਪੱਧਰ ਵੀ ਸੁਧਾਰ ਦੇਖਣ ਨੂੰ ਮਿਲਿਆ ਹੈ। ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ ਦਾ ਪੂਰਾ ਪਾਣੀ ਦਾ ਪੱਧਰ 1685 ਫੁੱਟ ਹੈ। ਪਿਛਲੇ ਸਾਲ ਇਸ ਦਿਨ ਪਾਣੀ ਦਾ ਪੱਧਰ 1606.81 ਫੁੱਟ ਸੀ।
ਇਸ ਤੋਂ ਇਲਾਵਾ ਬਿਆਸ ਦਰਿਆ ‘ਤੇ ਬਣਿਆ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.21 ਫੁੱਟ ਹੈ। ਜਦੋਂ ਕਿ ਪਿਛਲੇ ਸਾਲ ਇਸੇ ਦਿਨ ਪਾਣੀ ਦਾ ਪੱਧਰ 1319.29 ਫੁੱਟ ਸੀ। ਇਸੇ ਤਰ੍ਹਾਂ ਰਾਵੀ ਨਦੀ ‘ਤੇ ਸਥਿਤ ਥੀਨ ਡੈਮ ਵਿੱਚ ਪਾਣੀ ਦਾ ਪੱਧਰ 1667.27 ਫੁੱਟ ਹੈ, ਪਿਛਲੇ ਸਾਲ ਇਸੇ ਦਿਨ ਪਾਣੀ ਦਾ ਪੱਧਰ 1613.07 ਫੁੱਟ ਸੀ। ਇਸ ਵਾਰ ਤਿੰਨਾਂ ਡੈਮਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਪਾਣੀ ਇਕੱਠਾ ਹੋਇਆ ਹੈ।