ਪੰਜਾਬ ‘ਚ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਵਾਨਾ ਹੈ | ਜਲੰਧਰ ‘ਚ ਸਵੇਰ ਤੋਂ ਹੀ ਬਾਰਸ਼ ਦਾ ਮੌਸਮ ਬਣਿਆ ਹੋਇਆ ਹੈ | ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ 2 ਡਿਗਰੀ ਤੱਕ ਵਧਿਆ ਹੈ | ਮੌਸਮ ਵਿਭਾਗ ਅਨੁਸਾਰ ਪਹਿਲੀ ਜਨਵਰੀ ਤੋਂ ਹੁਣ ਤੱਕ ਪੰਜਾਬ ਵਿੱਚ 26.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ 66 ਫ਼ੀਸਦੀ ਘੱਟ ਹੈ।
ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਪੈਟਰਨ ਬਦਲ ਸਕਦਾ ਹੈ। ਆਈਐਮਡੀ ਦਾ ਅਨੁਮਾਨ ਹੈ ਕਿ ਹਿਮਾਲਿਆ ਖੇਤਰ ਵਿੱਚ 10 ਤੋਂ 12 ਫਰਵਰੀ ਤੱਕ ਮੀਂਹ ਪੈ ਸਕਦਾ ਹੈ। ਇਸ ਕਾਰਨ ਦਿੱਲੀ, ਯੂਪੀ ਤੋਂ ਲੈ ਕੇ ਪੰਜਾਬ, ਰਾਜਸਥਾਨ, ਬਿਹਾਰ ਅਤੇ ਝਾਰਖੰਡ ਤੱਕ ਮੌਸਮ ਵਿੱਚ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਭਾਰੀ ਬਾਰਸ਼ ਹੋ ਸਕਦੀ ਹੈ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਪੰਜਾਬ ਦੇ ਅੰਮ੍ਰਿਤਸਰ , ਜਲੰਧਰ ‘ਚ ਹਲਕੇ ਬੱਦਲਾਵਈ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦ ਕਿ ਲੁਧਿਆਣਾ , ਪਟਿਆਲਾ, ਤੇ ਮੋਹਾਲੀ ‘ਚ ਆਸਮਾਨ ਸਾਫ ਰਹੇਗਾ। ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।