ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਮ੍ਰਿਤਕ ਹਾਲਤ ਵਿਚ ਮਿਲੇ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ। ਇਸ ਸਬੰਧੀ ਇਕ ਪੋਸਟ ਸਾਂਝੀ ਕੀਤੀ, ਜਿਸ ਵਿਚ ਲਿਖਿਆ ਸੀ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਪਰਿਵਾਰਾਂ ਨੂੰ ਮਿਲੇਗੀ ਐਕਸਗ੍ਰੇਸ਼ੀਆ ਰਾਸ਼ੀ
ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।