ਨਵੀਂ ਦਿੱਲੀ ਸਟੇਸ਼ਨ ‘ਤੇ ਦੇਰ ਰਾਤ ਭਗਦੜ ਮਚ ਗਈ। ਇਸ ਭਗਦੜ ਵਿੱਚ ਲਗਭਗ 18 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਤੇ CM ਮਾਨ ਨੇ ਪੋਸਟ ਸਾਂਝਾ ਕਰ ਦੁਖ ਪ੍ਰਗਟ ਕੀਤਾ| ਦੱਸ ਦੇਈਏ ਕਿ ਇਸ ਹਾਦਸੇ ‘ਚ 14 ਔਰਤਾਂ ਅਤੇ 3 ਬੱਚੇ ਹਨ। ਜਦੋਂ ਕਿ 9 ਲੋਕ ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਹਜ਼ਾਰਾਂ ਯਾਤਰੀ ਮਹਾਂਕੁੰਭ ਇਸ਼ਨਾਨ ਲਈ ਰੇਲਗੱਡੀ ਫੜਨ ਲਈ ਪ੍ਰਯਾਗਰਾਜ ਆਏ ਸਨ।
CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ…
— Bhagwant Mann (@BhagwantMann) February 16, 2025
CM ਮਾਨ ਨੇ ਪੋਸਟ ਸ਼ੇਅਰ ਕਰ ਲਿਖਿਆ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।
ਰੇਲਵੇ ਨੇ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ
ਰੇਲਵੇ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।