ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਅਤੇ 11 ਜਨਵਰੀ, 2026 ਨੂੰ ਜਲੰਧਰ ਦਾ ਦੌਰਾ ਕਰਨਗੇ। ਇਸ ਸਬੰਧੀ ਜਲੰਧਰ ਨਗਰ ਨਿਗਮ ਕਮਿਸ਼ਨਰ ਵੱਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਨਗਰ ਨਿਗਮ, ਜਲੰਧਰ ਦੇ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਤਰੀਕਾਂ ਦੌਰਾਨ ਨਗਰ ਨਿਗਮ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਟੇਸ਼ਨ ਨਹੀਂ ਛੱਡਣਗੇ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸੁਚਾਰੂ ਪ੍ਰਸ਼ਾਸਕੀ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ।