CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ ਹਨ। ਉਹ ਜਹਾਨ ਖੇਲਾ ਵਿਖੇ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੁਲਿਸ ਡੀਜੀਪੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜਲਦੀ ਹੀ ਉਹ ਨਵੇਂ ਪੁਲਿਸ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਸੀਐਮ ਮਾਨ ਨੇ ਐਲਾਨ ਕੀਤਾ ਕਿ ਉਹ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਂਆਂ ਭਰਤੀਆਂ ਕਰਨਗੇ। ਇਹ ਭਰਤੀਆਂ ਵੱਖ-ਵੱਖ ਅਹੁਦਿਆਂ ‘ਤੇ ਹੋਣਗੀਆਂ। ਇਸ ਲਈ ਇੱਕ ਪ੍ਰਸਤਾਵ ਜਲਦੀ ਹੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾ।
ਪੰਜਾਬ ਸਰਕਾਰ ਨਸ਼ਿਆਂ ਨੂੰ ਲੈ ਕੇ ਕਾਫੀ ਸਖਤ ਹੋ ਗਈ ਹੈ ਤੇ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ| ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ।
ਵੱਖ-ਵੱਖ ਕਾਡਰ ਦੇ 2493 ਸਿਖਿਆਰਥੀ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਸੈਰਾਮਨੀ ਮੌਕੇ ਹੁਸ਼ਿਆਰਪੁਰ ਦੇ ਜਹਾਨ ਖੇਲਾਂ ਤੋਂ Live
………
विभिन्न कैडर के 2493 शिक्षार्थी सिपाहीयों की पासिंग आऊट परेड सेरेमनी के अवसर पर होशियारपुर के जहान खेलां से Live https://t.co/5JTk4RLM9F— Bhagwant Mann (@BhagwantMann) March 2, 2025
ਡੀਜੀਪੀ ਨੇ ਦਿੱਤੀ ਸਲਾਹ
ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲੈਣ ਵਾਲੇ ਸੈਨਿਕਾਂ ਨੂੰ ਕਿਹਾ ਕਿ ਤੁਹਾਨੂੰ ਯੋਗਤਾ ਦੇ ਆਧਾਰ ‘ਤੇ ਚੁਣਿਆ ਗਿਆ ਹੈ। ਤੁਸੀਂ ਜਿੱਥੇ ਵੀ ਕੰਮ ਕਰੋ, ਤੁਹਾਨੂੰ ਲੋਕਾਂ ਨੂੰ ਇਨਸਾਫ਼ ਦੇਣਾ ਹੈ। ਮੈਨੂੰ ਮਾਣ ਹੈ ਕਿ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਸਿਪਾਹੀ ਸਾਡੀ ਪੁਲਿਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਦੇਣਾ ਹੈ।