ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਨੇ ਰੇਲਵੇ ਟਰੈਕ ਜਾਮ ਕਰਨ ਨੂੰ ਲੈ ਕੇ ਕਿਹਾ ਕੇ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨਾ ਗਲਤ ਹੈ| ਧਰਨਾ ਜਾਂ ਵਿਰੋਧ ਕਰਨ ਦੇ ਹੋਰ ਵੀ ਕਈ ਤਰੀਕੇ ਹਨ| ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਧਰਨੇ ਜਾਂ ਹੜਤਾਲ ਕਰਕੇ ਰੋਜ਼ਾਨਾ ਦੇ ਕੰਮ-ਕਾਰਾਂ ਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਹੋਈ ਤਾਂ ਉਨ੍ਹਾਂ ਖਿਲਾਫ ਐਕਸ਼ਨ ਲਿਆ ਜਾਵੇਗਾ|
ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ…
— Bhagwant Mann (@BhagwantMann) May 5, 2025
ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰਨ ਦਾ ਕੀਤਾ ਸੀ ਐਲਾਨ
ਦੱਸ ਦੇਈਏ ਕਿ ਬੀਤੇ ਦਿਨ ਕਿਸਾਨਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦੇ ਰਹੀ। ਕਿਸਾਨਾਂ ਦੀ ਕਰੋੜਾਂ ਰੁਪਏ ਦੀ ਜ਼ਮੀਨ ਸਰਕਾਰ ਵੱਲੋਂ ਬਹੁਤ ਘੱਟ ਕੀਮਤ ‘ਤੇ ਖਰੀਦੀ ਜਾ ਰਹੀ ਹੈ। ਜਿਹੜੇ ਕਿਸਾਨ ਮੁਆਵਜ਼ਾ ਮੰਗਦੇ ਹਨ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਂਦੇ ਹਨ। ਇਸ ਕਾਰਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ, 7 ਮਈ ਨੂੰ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ।