ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਾਂ ਅਨੁਸਾਰ CM ਮਾਨ ਦੀ ਸਿਹਤ ਵਿਗੜ ਗਈ ਹੈ। ਕੇਜਰੀਵਾਲ ਉਨ੍ਹਾਂ ਦੇ ਰਿਹਾਇਸ਼ ‘ਤੇ ਮੁਲਾਕਾਤ ਕਰਨ ਲਈ ਪਹੁੰਚੇ। ਆਪ ਸੁਪਰੀਮੋ ਕੇਜਰੀਵਾਲ ਅੱਜ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਨਗੇ।
ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਭਾਰੀ ਬਾਰਿਸ਼ ਅਤੇ ਨਦੀਆਂ ਦੇ ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ, ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।
ਸੂਬੇ ‘ਚ ਹੜ੍ਹਾਂ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ ਅਤੇ ਉਨ੍ਹਾਂ ਦਾ ਹਾਲ ਜਾਣਨ ਲਈ ਕੇਜਰੀਵਾਲ ਸੀਐੱਮ ਦੀ ਰਿਹਾਇਸ਼ ਤੇ ਪੁੱਜੇ ਹਨ।