ਖਬਰਿਸਤਾਨ ਨੈੱਟਵਰਕ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਤਰਨਤਾਰਨ ਪੁੱਜੇ। ਇਸ ਦੌਰਾਨ ਆਪ ਨੇ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਤਰਨਤਾਰਨ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਅੱਜ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਹ ਮੰਤਰੀ ਸਾਹਿਬਾਨ ਰਹੇ ਮੌਜੂਦ
ਇਸ ਮੌਕੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹੋਰ ਮੰਤਰੀ ਸਾਹਿਬਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।
ਵੋਟਾਂ 11 ਨਵੰਬਰ ਨੂੰ
ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਪੂਰੀ ਚੋਣ ਪ੍ਰਕਿਰਿਆ 16 ਨਵੰਬਰ ਤੱਕ ਪੂਰੀ ਹੋ ਜਾਵੇਗੀ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਕੰਮਕਾਜੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫਸਰ ਨੂੰ ਜਮ੍ਹਾ ਕਰਵਾਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਜਮ੍ਹਾ ਕੀਤੇ ਜਾਣੇ ਚਾਹੀਦੇ ਹਨ, ਜੋ ਕਿ ਸਬੰਧਤ ਰਿਟਰਨਿੰਗ ਅਫਸਰ ਕੋਲ ਉਪਲਬਧ ਹੈ।