ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ, ਜਿਥੇ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵ. ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਸੁਰਜੀਤ ਪਾਤਰ ਸੈਂਟਰ ਸਥਾਪਤ ਕਰਨ ਦਾ ਐਲਾਨ
ਸੁਰਜੀਤ ਪਾਤਰ ਯਾਦਗਾਰੀ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ Live …… सुरजीत पातर यादगारी समागम के दौरान गुरु नानक देव यूनिवर्सिटी, श्री अमृतसर साहिब से Live https://t.co/6fcC12WhtE
— Bhagwant Mann (@BhagwantMann) January 14, 2025
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਮਾਨ ਨੇ ਇਸ ਮਹਾਨ ਲੇਖਕ ਪਾਤਰ ਸਾਹਿਬ ਦੀ ਯਾਦ ਵਿੱਚ ਸੁਰਜੀਤ ਪਾਤਰ ਯਾਦਗਾਰ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜੋ ਕਿ ਨਵੇਂ ਤੇ ਉੱਭਰਦੇ ਸ਼ਾਇਰਾਂ ਨੂੰ ਦਿੱਤਾ ਜਾਵੇਗਾ।
ਕਵੀ ਸੁਰਜੀਤ ਪਾਤਰ ਨਾਲ ਬਿਤਾਏ ਪਲ ਕੀਤੇ ਯਾਦ
ਡਾ. ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੁੱਤਰ ਦਾ ਦੇਹਾਂਤ ਪੰਜਾਬੀ ਸਾਹਿਤ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਡਾ. ਸੁਰਜੀਤ ਪਾਤਰ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ, ਜੋ ਹਮੇਸ਼ਾ ਲੋਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ।
ਸੀ ਐਮ ਮਾਨ ਨੇ ਕਿਹਾ ਕਿ ਅੱਜ ਅਸੀਂ ਇੱਥੇ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਦੀ ਯਾਦ ਵਿੱਚ ਇਕੱਠੇ ਹੋਏ ਹਾਂ। ਉਨ੍ਹਾਂ ਨੇ ਕਵਿਤਾ ਨੂੰ ਇੱਕ ਨਵਾਂ ਰੂਪ ਦਿੱਤਾ। ਮੈਨੂੰ ਪਾਤਰ ਸਾਹਿਬ ਨਾਲ ਬਹੁਤ ਪਿਆਰ ਸੀ। ਜਦੋਂ ਮੈਂ 1993 ਵਿੱਚ ਕਲਾ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਲਈ ਲੁਧਿਆਣਾ ਗਿਆ ਸੀ ਤਾਂ ਪਾਤਰ ਸਾਹਿਬ ਅਕਸਰ ਸਾਨੂੰ ਮਿਲਦੇ ਸਨ। ਕਾਲਜ ਵਿੱਚ ਅਸੀਂ ਪਾਤਰ ਸਾਹਿਬ ਦੀਆਂ ਕਿਤਾਬਾਂ ਪੜ੍ਹਦੇ ਸੀ।
ਪਾਤਰ ਸਾਹਿਬ ਮੇਰਾ ਹੌਸਲਾ ਵਧਾਉਂਦੇ ਹਨ
ਸੀ ਐਮ ਮਾਨ ਨੇ ਅੱਗੇ ਕਿਹਾ- ਪਾਤਰ ਸਾਹਿਬ ਮੇਰਾ ਹੌਸਲਾ ਵਧਾਉਂਦੇ ਹਨ। ਪੰਜਾਬੀ ਹੋਣ ਦੇ ਨਾਤੇ ਸਾਨੂੰ ਇਹ ਮਾਣ ਕਰਨਾ ਚਾਹੀਦਾ ਹੈ ਕਿ ਸਾਡੇ ਕੋਲ ਪਾਤਰ ਸਾਹਿਬ ਵਰਗੇ ਕਵੀ ਸਨ। ਸੀਐਮ ਮਾਨ ਨੇ ਪਾਤਰ ਸਾਹਿਬ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਮੈਂ ਇੱਕ ਵਾਰ ਪਾਤਰ ਸਾਹਿਬ ਨੂੰ ਇੱਕ ਕਵਿਤਾ ਸੁਣਾਈ, ਅਤੇ ਉਨ੍ਹਾਂ ਨੇ ਮੇਰੀ ਪ੍ਰਸ਼ੰਸਾ ਕੀਤੀ। ਪਾਤਰ ਸਾਹਿਬ ਦੀਆਂ ਕਵਿਤਾਵਾਂ ਵਿੱਚ ਉਹ ਸਭ ਕੁਝ ਹੈ ਜਿਸਦੀ ਇੱਕ ਵਿਅਕਤੀ ਨੂੰ ਲੋੜ ਹੁੰਦੀ ਹੈ।