CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਗੁਰੂ ਰਵਿਦਾਸ ਹੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ | ਇਸ ਮੌਕੇ ‘ਤੇ 12 ਫਰਵਰੀ ਨੂੰ ਯਾਨੀ ਕਿ ਅੱਜ ਜਨਤਕ ਛੁੱਟੀ ਹੈ। ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਕਾਰਨ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਇਸ ਮੌਕੇ ‘ਤੇ ਧਾਰਮਿਕ ਸਥਾਨਾਂ ‘ਤੇ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ |ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੋ ਦਿਨ ਦਾ ਡਰਾਈ ਡੇ ਐਲਾਨਿਆ ਹੈ |
CM ਮਾਨ ਨੇ ਦਿੱਤੀਆਂ ਵਧਾਈਆਂ
ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਆਪ ਜੀ ਦੀ ਬਾਣੀ ਨੇ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੱਤਾ। pic.twitter.com/Zt6YQSWJcH
— Bhagwant Mann (@BhagwantMann) February 12, 2025
CM ਮਾਨ ਨੇ ਪੋਸਟ ਸ਼ੇਅਰ ਕਰ ਕਿਹਾ ਕਿ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਆਪ ਜੀ ਦੀ ਬਾਣੀ ਨੇ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੱਤਾ।
ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ
ਜਲੰਧਰ ‘ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ 12 ਫਰਵਰੀ ਨੂੰ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਥਾਨਾਂ ‘ਤੇ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ ਅਤੇ 11 ਫਰਵਰੀ ਨੂੰ ਸ਼ਹਿਰ ਵਿੱਚ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਡੀਸੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਲੰਧਰ ਵਿੱਚ ਉਕਤ ਸਮਾਗਮ ਦੌਰਾਨ 11 ਅਤੇ 12 ਫਰਵਰੀ ਨੂੰ ਜਲੂਸ ਦੇ ਰਸਤੇ ਅਤੇ ਧਾਰਮਿਕ ਇਕੱਠ ਸਥਾਨ ਦੇ ਨੇੜੇ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।