ਖ਼ਬਰਿਸਤਾਨ ਨੈੱਟਵਰਕ : CM ਭਗਵੰਤ ਮਾਨ ਨੇ ਫਿਰੋਜ਼ਪੁਰ ‘ਚ ਵਾਪਰੇ ਸਕੂਲ ਬੱਸ ਹਾਦਸੇ ‘ਤੇ ਦੁਖ ਪ੍ਰਗਟ ਕੀਤਾ ਹੈ| ਦੱਸ ਦੇਈਏ ਕਿ ਫਿਰੋਜ਼ਪੁਰ ‘ਚ ਹਸਤੀਵਾਲਾ ਪਿੰਡ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਵਿੱਚ 20 ਤੋਂ 30 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਬੱਚਿਆਂ ਵਿੱਚ ਚੀਕ-ਚਿਹਾੜਾ ਮੱਚ ਗਿਆ।
CM ਮਾਨ ਨੇ ਕੀਤਾ ਟਵੀਟ
ਫਿਰੋਜ਼ਪੁਰ ਵਿਖੇ ਸੇਮ ਨਾਲੇ ‘ਚ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦੇ ਹਾਂ।
—-
फिरोज़पुर में सेम नाले में…— Bhagwant Mann (@BhagwantMann) April 5, 2025
CM ਮਾਨ ਨੇ ਪੋਸਟ ਸ਼ੇਅਰ ਕਰ ਲਿਖਿਆ ਕਿ ਫਿਰੋਜ਼ਪੁਰ ਵਿਖੇ ਸੇਮ ਨਾਲੇ ‘ਚ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦੇ ਹਾਂ
ਵਾਲ-ਵਾਲ ਬਚੀ ਬੱਚਿਆਂ ਦੀ ਜਾਨ
ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਕੂਲੀ ਬੱਚੇ ਵਾਲ-ਵਾਲ ਬਚ ਗਏ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।