ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਕ੍ਰਾਂਤੀ ਤਵੱਜੋਂ ਦੇ ਰਹੀ ਹੈ । ਅੱਜ ਸੀਐੱਮ ਭਗਵੰਤ ਮਾਨ ਸੰਗਰੂਰ ‘ਚ 12 ਕੈਂਸਰ ਕੇਅਰ ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਲੋਕਾਂ ਦੀ ਸੇਵਾ ਲਈ ਰਵਾਨਾ ਕੀਤਾ। ਉਨ੍ਹਾਂ ਨੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੇ ਉਦਘਾਟਨ ਵੀ ਕੀਤਾ।
CM ਮਾਨ ਨੇ 7 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਰਸਿੰਗ ਸਕੂਲ ਦੀ ਸਥਾਪਨਾ ਨਾਲ ਜਿੱਥੇ ਇਲਾਕੇ ਦੇ ਬੱਚਿਆਂ ਨੂੰ ਫ਼ਾਇਦਾ ਹੋਵੇਗਾ ਉੱਥੇ ਹੀ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਦੂਰ-ਦੁਰਾਡੇ ਜਾਣ ਦੀ ਬਜਾਏ ਇੱਥੇ ਹੀ ਨਰਸਿੰਗ ਦੀ ਪੜ੍ਹਾਈ ਕਰ ਸਕਣਗੇ।
ਅੱਜ ਸੰਗਰੂਰ ਵਿਖੇ 7 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਰਸਿੰਗ ਸਕੂਲ ਦੀ ਸਥਾਪਨਾ ਨਾਲ ਜਿੱਥੇ ਇਲਾਕੇ ਦੇ ਬੱਚਿਆਂ ਨੂੰ ਫ਼ਾਇਦਾ ਹੋਵੇਗਾ ਉੱਥੇ ਹੀ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਦੂਰ-ਦੁਰਾਡੇ ਜਾਣ ਦੀ ਬਜਾਏ ਇੱਥੇ ਹੀ… pic.twitter.com/IgYOBGVAP7
— Bhagwant Mann (@BhagwantMann) August 11, 2025
ਇਸਦੇ ਨਾਲ ਹੀ 3 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਇਹ ਸਕੂਲ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਬਹੁਪੱਖੀ ਵਿਕਾਸ ਕਰਕੇ ਉਹਨਾਂ ਨੂੰ ਚੰਗੇ ਤੇ ਕਾਮਯਾਬ ਇਨਸਾਨ ਬਣਾਉਣ ‘ਚ ਅਹਿਮ ਰੋਲ ਅਦਾ ਕਰੇਗਾ। ਸਾਡਾ ਮਕਸਦ ਬੱਚਿਆਂ ਨੂੰ ਵਧੀਆ ਅਤੇ ਉੱਚ ਪੱਧਰੀ ਸਿੱਖਿਆ ਦੇਣਾ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਮਾਪਿਆਂ, ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਸਿੱਖਿਆ ਦੇ ਖੇਤਰ ‘ਚ ਇਹ ਕ੍ਰਾਂਤੀ ਇਸੇ ਤਰ੍ਹਾਂ ਜਾਰੀ ਰਹੇਗੀ।
ਅੱਜ ਸੰਗਰੂਰ ਵਿਖੇ 3 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ।
ਇਹ ਸਕੂਲ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਬਹੁਪੱਖੀ ਵਿਕਾਸ ਕਰਕੇ ਉਹਨਾਂ ਨੂੰ ਚੰਗੇ ਤੇ ਕਾਮਯਾਬ ਇਨਸਾਨ ਬਣਾਉਣ ‘ਚ ਅਹਿਮ ਰੋਲ ਅਦਾ… pic.twitter.com/ft8yzPwUNj
— Bhagwant Mann (@BhagwantMann) August 11, 2025