CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ ਹਨ। ਉਹ ਜਹਾਨ ਖੇਲਾ ਵਿਖੇ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੁਲਿਸ ਡੀਜੀਪੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ CM ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।
ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੀ ਸਹਾਇਤਾ ਰਾਸ਼ੀ ਵਜੋਂ ਚੈੱਕ ਦਿੱਤੇ ਗਏ। ਸ਼ਹੀਦਾਂ ਦਾ ਸਨਮਾਨ ਤੇ ਓਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਫਰਜ਼ ਹੈ।
………
पंजाब पुलिस में ड्यूटी दौरान शहीद हुए पुलिस कर्मचारियों के परिवारों को 1-1 करोड़ की… pic.twitter.com/Mzjh0qd2dY— Bhagwant Mann (@BhagwantMann) March 2, 2025
ਉਨ੍ਹਾਂ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।