ਲੁਧਿਆਣਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਮੁੱਖ ਮੰਤਰੀ ਮਾਨ ਨੇ ਪਹਿਲੇ ਪੜਾਅ ਵਿੱਚ 14 ਸਕੂਲਾਂ ਨੂੰ 115 ਲੈਪਟਾਪ ਦਿੱਤੇ। ਮੁੱਖ ਮੰਤਰੀ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਵੀ ਮੀਟਿੰਗ ਕੀਤੀ। ਮਾਨ ਨੇ ਖੁਦ ਲੈਪਟਾਪ ਚਲਾ ਕੇ ਉਨ੍ਹਾਂ ਦੀ ਜਾਂਚ ਕੀਤੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਿੱਚ ਅੱਗੇ ਲਿਆਂਦਾ ਜਾਵੇਗਾ।
ਸਟੂਡੈਂਟਸ ਨੂੰ ਮਿਲੇਗੀ AI ਤੇ ਡਿਜੀਟਲ ਸਿੱਖਿਆ
AAP सरकार की शिक्षा क्षेत्र में नई पहल🧑🏫
मुख्यमंत्री @BhagwantMann जी ने लुधियाना में Digital Education Program किया Launch🧑💻
👉14 स्कूलों में 115 Laptops किए वितरित
👉छात्रों को AI और Digital शिक्षा मिलेगीAAP सरकार का शिक्षा में तकनीकी क्रांति लाने की दिशा में महत्वपूर्ण… pic.twitter.com/hUMETaycVO
— AAP (@AamAadmiParty) February 14, 2025
CM ਮਾਨ ਦੇਰ ਰਾਤ ਲੁਧਿਆਣਾ ਪੁੱਜੇ। ਉਨ੍ਹਾਂ ਅੱਜ ਸਵੇਰੇ ਇੱਕ ਨਿੱਜੀ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਸਿੱਖਿਆ ਲੈਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲੋੜੀਂਦੇ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੈਪਟਾਪ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਵਿਆਪਕ ਯਤਨਾਂ ਦਾ ਹਿੱਸਾ ਹਨ।
14 ਸਕੂਲਾਂ ਨੂੰ ਵੰਡੇ ਲੈਪਟਾਪ
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਲੈਪਟਾਪ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਈ.ਆਈ., ਪੀ.ਏ.ਐਲ. ਰਾਹੀਂ ਦਿੱਤੇ ਜਾ ਰਹੇ ਹਨ। ਮਾਈਂਡ ਸਪਾਰਕ ਸਾਫਟਵੇਅਰ ਮੈਡਿਊਲਾਂ ਨਾਲ ਲੈਸ ਹੈ ਜੋ ਵਿਅਕਤੀਗਤ ਸਿਖਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਹਰ ਪਿਛੋਕੜ ਦੇ ਵਿਦਿਆਰਥੀ ਆਧੁਨਿਕ ਤਕਨਾਲੋਜੀ ਨਾਲ ਜੁੜ ਸਕਣ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੈਪਟਾਪ ਕਿਫ਼ਾਇਤੀ ਅਤੇ ਟਿਕਾਊ ਹੋਣ ਦੇ ਨਾਲ-ਨਾਲ ਸੁਰੱਖਿਅਤ ਓਪਰੇਟਿੰਗ ਸਿਸਟਮ, ਨਿਯੰਤਰਿਤ ਪਹੁੰਚ ਅਤੇ ਡਾਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਿਆਰਾਂ ਨਾਲ ਲੈਸ ਹਨ, ਜਿਸ ਨਾਲ ਸਿੱਖਣ ਦੇ ਤਜਰਬੇ ਨੂੰ ਸੁਰੱਖਿਅਤ ਅਤੇ ਨਿਰਵਿਘਨ ਬਣਾਇਆ ਜਾਵੇਗਾ।