View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੀ ਐਮ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ‘ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਨੂੰ ਸੱਦਾ ਪੱਤਰ ਦਿੱਤਾ।

ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਮਨਾ ਰਹੀ ਸ਼ਹੀਦੀ ਸ਼ਤਾਬਦੀ

ਦੱਸ ਦੇਈਏ ਕਿ ਪੰਜਾਬ ਸਰਕਾਰ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਵੱਡੇ ਪੱਧਰ ਉਤੇ ਮਨਾ ਰਹੀ ਹੈ, ਜਿਸ ‘ਚ ਸ਼ਮੂਲੀਅਤ ਕਰਨ ਲਈ ਇਹ ਸੱਦਾ ਰਾਸ਼ਟਰਪਤੀ ਨੂੰ ਦਿੱਤਾ ਗਿਆ।

ਸ਼ਤਾਬਦੀ ਸਮਾਗਮਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਧਾਰਮਿਕ ਗੁਰੂਆਂ ਤੇ ਹੋਰ ਆਗੂਆਂ ਨੂੰ ਸੱਦੇ ਪੱਤਰ ਦਿੱਤੇ ਜਾ ਰਹੇ ਹਨ। ਸਮਾਗਮ ਦੀ ਸ਼ੁਰੂਆਤ 25 ਅਕਤੂਬਰ ਤੋਂ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਅਰਦਾਸ ਦੇ ਨਾਲ ਕੀਤੀ ਗਈ।

ਇਸ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨੂੰ ਦਰਸਾਉਣ ਵਾਲੇ ‘ਲਾਈਟ ਐਂਡ ਸਾਉਂਡ ਸ਼ੋਅ’, ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਸਜਾਏ ਜਾ ਰਹੇ ਹਨ। ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ ‘ਤੇ ਵੀ ਕੀਰਤਨ ਦਰਬਾਰ ਸਜਾਏ ਜਾਣਗੇ।

25 ਨਵੰਬਰ ਤੱਕ ਚੱਲਣਗੇ ਸਮਾਗਮ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਗੁਰੂ ਸਾਹਿਬ ਦੇ ਚਰਨ ਛੋਹ ਵਾਲੇ ਪਵਿੱਤਰ ਕਸਬਿਆਂ ਤੇ ਸ਼ਹਿਰਾਂ ‘ਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ ਤੇ ਕਸ਼ਮੀਰ) ‘ਚ ਇੱਕ ਕੀਰਤਨ ਦਰਬਾਰ ਹੋਵੇਗਾ, ਜਿਸ ਤੋਂ ਬਾਅਦ 19 ਨਵੰਬਰ ਨੂੰ ਇੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ‘ਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਸੀ ਐਮ ਮਾਨ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 25 ਨਵੰਬਰ ਤੱਕ ਵੱਡੇ ਪੱਧਰ ਤੇ ਸਮਾਗਮ ਕੀਤੇ ਜਾਣਗੇ।

ਸੰਗਤ ਦੀ ਸਹੂਲਤ ਲਈ ਕੀਤੇ ਗਏ ਖਾਸ ਪ੍ਰਬੰਧ

ਸੰਗਤਾਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ, ਜਿਸ ਨੂੰ ਚੱਕ ਨਾਨਕੀ ਕਿਹਾ ਜਾਂਦਾ ਹੈ, ਬਣਾਈ ਜਾਵੇਗੀ। ਇੱਕ ਅੰਤਰ-ਧਰਮ ਕਾਨਫਰੰਸ ਵੀ ਆਯੋਜਿਤ ਕੀਤੀ ਜਾਵੇਗੀ, ਜਿਸ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਤੇ ਡਰੋਨ ਸ਼ੋਅ ਹੋਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ