ਮੁੱਖ ਮੰਤਰੀ ਭਗਵੰਤ ਮਾਨ ਨੇ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਟੀਮ ਦੇ ਉਪ ਕਪਤਾਨ ਅਤੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਐਕਸ ‘ਤੇ ਫੋਟੋ ਪੋਸਟ ਕਰਕੇ ਖਿਡਾਰੀਆਂ ਨਾਲ ਆਪਣੀ ਮੁਲਾਕਾਤ ਦੀ ਜਾਣਕਾਰੀ ਦਿੱਤੀ।
ਚੈਂਪੀਅਨਸ ਟਰਾਫੀ ਲਈ ਦਿੱਤੀਆਂ ਸ਼ੁੱਭਕਾਮਨਾਵਾਂ
ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ।
Champion Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ।
………
आज देश… pic.twitter.com/WnwXf0bX9J— Bhagwant Mann (@BhagwantMann) February 14, 2025
ਫੋਟੋ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ਅੱਜ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਪਣੇ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਵਧੀਆ ਲੱਗਾ। ਚੈਂਪੀਅਨਜ਼ ਟਰਾਫੀ 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ।
19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਚੈਂਪੀਅਨਸ ਟਰਾਫੀ
ਤੁਹਾਨੂੰ ਦੱਸ ਦੇਈਏ ਕਿ ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਪਾਕਿਸਤਾਨ ਵਿੱਚ ਸ਼ੁਰੂ ਹੋ ਰਹੀ ਹੈ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਭਾਰਤੀ ਟੀਮ ਆਪਣੇ ਸਾਰੇ ਮੈਚ ਦੁਬਈ ‘ਚ ਖੇਡੇਗੀ। ਪਿਛਲੀ ਵਾਰ 2017 ‘ਚ ਚੈਂਪੀਅਨਸ ਟਰਾਫੀ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੇ ਫਾਈਨਲ ‘ਚ ਭਾਰਤ ਨੂੰ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਆਈਸੀਸੀ ਨੇ ਚੈਂਪੀਅਨਜ਼ ਟਰਾਫੀ ਦੀ ਇਨਾਮੀ ਰਾਸ਼ੀ ‘ਚ ਕੀਤਾ ਵਾਧਾ
ਇਸ ਦੇ ਨਾਲ ਹੀ ਆਈਸੀਸੀ ਨੇ ਚੈਂਪੀਅਨਸ ਟਰਾਫੀ ਦੀ ਇਨਾਮੀ ਰਾਸ਼ੀ ਨੂੰ ਦੁੱਗਣਾ ਕਰ ਦਿੱਤਾ ਹੈ। ਇਸ ਐਡੀਸ਼ਨ ਦੇ ਚੈਂਪੀਅਨ ਨੂੰ 19.46 ਕਰੋੜ ਰੁਪਏ (2.24 ਮਿਲੀਅਨ ਅਮਰੀਕੀ ਡਾਲਰ) ਅਤੇ ਉਪ ਜੇਤੂ ਨੂੰ 9.72 ਕਰੋੜ ਰੁਪਏ (1.12 ਕਰੋੜ ਅਮਰੀਕੀ ਡਾਲਰ) ਮਿਲਣਗੇ। ਇਸ ਦੇ ਨਾਲ ਹੀ ਸੈਮੀਫਾਈਨਲ ਵਿਚ ਹਾਰਨ ਵਾਲੀਆਂ ਦੋਵੇਂ ਟੀਮਾਂ ਨੂੰ ਲਗਭਗ 4.86 ਕਰੋੜ ਰੁਪਏ ਦਿੱਤੇ ਜਾਣਗੇ।