ਖਬਰਿਸਤਾਨ ਨੈੱਟਵਰਕ – ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਅਣਖੀ ਦਲੇਰ ਤੇ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਲਿਖਿਆ ਕਿ ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। pic.twitter.com/dJcvyZAFo9
— Bhagwant Mann (@BhagwantMann) July 31, 2025
ਮਹਾਨ ਸੂਰਬੀਰ ਸ਼ਹੀਦ ਊਧਮ ਸਿੰਘ ਜੀ ਬਾਰੇ
ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ, 1899 ਨੂੰ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆ। ਪ੍ਰਾਚੀਨ ਕਾਲ ਤੋਂ ਸੂਰਬੀਰਤਾ ਅਤੇ ਨਾਇਕਾਂ ਵਾਲੀਆਂ ਰਵਾਇਤਾਂ ਦਾ ਨਿਰਮਾਣ ਕਰਨ ਵਿੱਚ ਕੰਬੋਜ ਭਾਈਚਾਰੇ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਇਹ ਗੱਲ ਇਤਿਹਾਸ ਦੇ ਪੰਨਿਆਂ ਵਿੱਚ ਉਭਰਵੇਂ ਰੂਪ ਵਿੱਚ ਦਰਜ ਹੈ ਕਿ ਸਿਕੰਦਰ ਦੇ ਪੋਰਸ ਨਾਲ ਬਹੁ-ਚਰਚਿਤ ਯੁੱਧ ਤੋਂ ਪਹਿਲਾਂ ਮੌਜੂਦਾ ਅਫ਼ਗਾਨਿਸਤਾਨ ਦੇ ਇਰਦ-ਗਿਰਦ ਫੈਲੇ ਕੰਬੋਜ ਰਾਜ ਵਿੱਚ ਵਸਦੇ ਲੋਕਾਂ ਨੇ ਸਿਕੰਦਰ ਨੂੰ ਜ਼ਬਰਦਸਤ ਟੱਕਰ ਦਿੱਤੀ ਸੀ ਜਿਸ ਨਾਲ ਸਿਕੰਦਰ ਦੀ ਹਾਲਤ ਕਾਫ਼ੀ ਪਤਲੀ ਪੈ ਗਈ ਸੀ। ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਅਜਿਹੀਆਂ ਹੀ ਰਵਾਇਤਾਂ ਦੀ ਤਰਜ਼ਮਾਨੀ ਕਰਦੀ ਹੈ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਣ ਹੈ।
ਲੰਡਨ ਦੇ ਕੈਕਸਟਨ ਹਾਲ ਵਿਚ ਲਿਆ ਜਲ੍ਹਿਆਂਵਾਲੇ ਬਾਗ ਕਾਂਢ ਦਾ ਬਦਲਾ
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 ਕੈਕਸਟਨ ਹਾਲ ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਕਿਤਾਬ ਵਿਚ ਲਿਆਂਦੀ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਇਸ ਤਰ੍ਹਾਂ ਉਨ੍ਹਾਂ 20 ਸਾਲਾਂ ਬਾਅਦ ਨਿਹੱਥਿਆਂ ਉਤੇ ਗੋਲੀਆਂ ਚਲਾਉਣ ਦਾ ਬਦਲਾ ਲਿਆ।
ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ।
1 ਅਪ੍ਰੈਲ 1949 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ।ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਦੇਸ਼ ਵਾਸੀਆਂ ਤੱਕ ਚੇਤੇ ਰੱਖਣਗੇ ਤੇ ਉਨ੍ਹਾਂ ਨੂੰ ਸਜਦਾ ਕਰਦੇ ਰਹਿਣਗੇ।