View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

12:41 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਅੱਜ ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸਮੁੱਚੇ ਜਗਤ ਵਿਚ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਦਿਹਾੜੇ ਮੌਕੇ ਗੁਰਦੁਆਰਿਆਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਕੇ ਹਾਜ਼ਰੀਆਂ ਭਰ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

CM ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪਹਿਲੇ ਪਾਤਸ਼ਾਹ, ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ। ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕੀਤੇ। ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਬੇਨਤੀ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ

ਧਾਰਮਕ ਸਰੋਤਾਂ ਅਨੁਸਾਰ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈਸਵੀਂ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ, ਬਿਕਰਮੀ ਕੈਲੰਡਰ ਅਨੁਸਾਰ, ਪਾਕਿਸਤਾਨ ਦੇ ਮੌਜੂਦਾ ਸ਼ੇਖੂਪੁਰਾ ਜ਼ਿਲ੍ਹਾ, ਹੁਣ ਨਨਕਾਣਾ ਸਾਹਿਬ ਵਿੱਚ ਰਾਏ-ਭੋਇ-ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ) ਵਿੱਚ ਹੋਇਆ ਸੀ। ਗੁਰੂ ਸਾਹਿਬ ਬਾਲ ਅਵਸਥਾ ਤੋਂ ਹੀ ਪ੍ਰਭੂ ਭਗਤੀ ਵਿਚ ਲੀਨ ਰਹਿੰਦੇ ਸਨ।

ਗੁਰੂ ਸਾਹਿਬ ਦੇ ਪਿਤਾ ਦਾ ਨਾਮ ਮਹਿਤਾ ਕਾਲੂ ਅਤੇ ਮਾਤਾ ਤ੍ਰਿਪਤਾ ਸਨ। ਪਿਤਾ ਪਿੰਡ ਤਲਵੰਡੀ ਦੇ ਫ਼ਸਲ ਮਾਮਲੇ ਦੇ ਪਟਵਾਰੀ ਸਨ। ਭੈਣ ਨਾਨਕੀ ਜੀ ਨੂੰ ਗੁਰੂ ਸਾਹਿਬ ਬਾਰੇ ਪਤਾ ਲੱਗਾ ਕਿ ਉਹ ਕੋਈ ਮਾਮੂਲੀ ਇਨਸਾਨ ਨਹੀਂ ਸਗੋਂ ਖੁਦਾ ਦੇ ਨੂਰ ਹਨ। ਗੁਰੂ ਸਾਹਿਬ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੋਕਾ ਦਿੱਤਾ।

1487 ਨੂੰ ਆਪ ਜੀ ਦਾ ਵਿਆਹ ਬਟਾਲਾ ਕਸਬੇ ਦੇ ਮੂਲ ਚੰਦ ਅਤੇ ਚੰਦੋ ਰਾਣੀ ਦੀ ਧੀ ਮਾਤਾ ਸੁਲੱਖਣੀ ਨਾਲ਼ ਹੋਇਆ। ਆਪ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ ਸ੍ਰੀ ਚੰਦ (8 ਸਤੰਬਰ 1494 – 13 ਜਨਵਰੀ 1629) ਅਤੇ ਲਖਮੀ ਚੰਦ (12 ਫਰਵਰੀ 1497 – 9 ਅਪ੍ਰੈਲ 1555)। ਸ੍ਰੀ ਚੰਦ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਗਿਆਨ ਪ੍ਰਾਪਤ ਹੋਇਆ ਅਤੇ ਉਹ ਉਦਾਸੀ ਸੰਪਰਦਾ ਦੇ ਸੰਸਥਾਪਕ ਬਣ ਗਏ।

ਉਦਾਸੀਆਂ

ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ-ਕਾਲ ਦੌਰਾਨ ਬਹੁਤ ਯਾਤਰਾਵਾਂ ਕੀਤੀਆਂ। ਕੁਝ ਆਧੁਨਿਕ ਬਿਰਤਾਂਤ ਦੱਸਦੇ ਹਨ ਕਿ ਉਹਨਾਂ ਨੇ ਤਿੱਬਤ, ਦੱਖਣੀ ਏਸ਼ੀਆ ਅਤੇ ਜ਼ਿਆਦਾਤਰ ਅਰਬ ਦੇ ਦੌਰੇ ਕੀਤੇ, ਜੋ 14 ਸਾਲ ਦੀ ਉਮਰ ਵਿੱਚ 1496 ਵਿੱਚ ਸ਼ੁਰੂ ਹੋਏ, ਜਦੋਂ ਉਨ੍ਹਾਂ ਆਪਣੇ ਪਰਿਵਾਰ ਨੂੰ ਤੀਹ ਸਾਲਾਂ ਦੀ ਮਿਆਦ ਲਈ ਛੱਡ ਦਿੱਤਾ। ਇਨ੍ਹਾਂ ਦਾਅਵਿਆਂ ਵਿੱਚ ਗੁਰੂ ਨਾਨਕ ਦੇਵ ਜੀ ਭਾਰਤੀ ਮਿਥਿਹਾਸਕ ਦੇ ਮਾਉਂਟ ਸੁਮੇਰੂ ਦੇ ਨਾਲ ਨਾਲ ਮੱਕਾ, ਬਗਦਾਦ, ਅਚਲ ਬਟਾਲਾ ਅਤੇ ਮੁਲਤਾਨ ਦਾ ਦੌਰਾ ਵੀ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕੀਤੀਆਂ ਸੀ, ਇਨ੍ਹਾਂ ਉਦਾਸੀਆਂ ਦੌਰਾਨ ਗੁਰੂ ਸਾਹਿਬ ਨੇ ਵੱਖ-ਵੱਖ ਮੱਤਾਂ ਦੇ ਧਾਰਨੀ ਲੋਕਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ ਅਤੇ ਸਮਝਾਇਆ ਕਿ ਮਨੁੱਖ-ਮਾਤਰ ਦੀ ਸੇਵਾ ਅਤੇ ਪ੍ਰਭੂ ਦੀ ਯਾਦ ਘਰ ‘ਚ ਰਹਿ ਕੇ ਹੀ ਮਨੁੱਖ ਪਰਮ ਸਤਿ ਨੂੰ ਪ੍ਰਾਪਤ ਕਰ ਸਕਦਾ ਹੈ, ਸੰਸਾਰ ਤੋਂ ਵੱਖ ਹੋ ਕੇ ਨਹੀਂ। ਇਸ ਉਪਦੇਸ਼ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਕਿਮ, ਭੁਟਾਨ, ਤਿੱਬਤ, ਸੁਮੇਰ ਪਰਬਤ, ਮਾਨਸਰੋਵਰ ਦੀ ਝੀਲ, ਬਦਰੀਨਾਥ, ਕੇਦਾਰਨਾਥ, ਜੋਸ਼ੀਮਠ, ਲੱਦਾਖ, ਅਮਰਨਾਥ, ਅਲਮੋੜਾ, ਬਾਗੇਸ਼ਵਰ, ਖਟਮੰਡੂ ਆਦਿ ਸਥਾਨਾਂ ਦੀ ਯਾਤਰਾ ਕੀਤੀ ਤੇ ਅੱਜ ਵੀ ਇਨ੍ਹਾਂ ਥਾਵਾਂ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੇ ਨਿਸ਼ਾਨ ਮਿਲਦੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ 1509 ਵਿਚ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਅਤੇ ਇਹ ਉਦਾਸੀ ਸਭ ਤੋਂ ਲੰਮੀ ਸੀ। ਇਸ ਉਦਾਸੀ ਦੌਰਾਨ ਹੀ ਗੁਰੂ ਜੀ ਉੱਤਰ ਪ੍ਰਦੇਸ਼ ‘ਚ ਨਾਨਕ ਮਤੇ ਤੋਂ ਪੀਲੀਭੀਤ, ਸੀਤਾਪੁਰ, ਲਖਨਊ, ਇਲਾਹਾਬਾਦ, ਸੁਲਤਾਨਪੁਰ, ਬਨਾਰਸ, ਪਟਨਾ, ਮਯਾ, ਸਿਲਹਟ, ਧੁਬੜੀ, ਗੁਹਾਟੀ, ਸਿਲਾਂਗ ਹੁੰਦੇ ਹੋਏ ਗੁਰੂ ਜੀ ਢਾਕਾ ਤੇ ਕਲਕੱਤਾ ਹੋ ਕੇ ਜਗਨਨਾਥਪੁਰੀ ਪਹੁੰਚੇ। ਜਗਨਨਾਥ ਤੋਂ ਸਮੁੰਦਰੀ ਤੱਟ ਦੇ ਨਾਲ-ਨਾਲ ਚਲਦਿਆਂ ਉਨ੍ਹਾਂ ਨੇ ਗੁੰਟੂਰ, ਮਦਰਾਸ ਅਤੇ ਰਾਮੇਸ਼ਵਰ ਦੀ ਯਾਤਰਾ ਕੀਤੀ, ਜਿਥੋਂ ਉਹ ਲੰਕਾ ਪਹੁੰਚੇ ਅਤੇ ਜਾਫਨਾ ਦੇ ਰਾਣਾ ਸ਼ਿਵਨਾਥ ਨੂੰ ਉਨ੍ਹਾਂ ਨੇ ਸਿੱਖੀ ਦੀ ਬਖਸ਼ਿਸ਼ ਕੀਤੀ। ਲੰਕਾ ਦੀ ਯਾਤਰਾ ਸਮਾਪਤ ਕਰਕੇ ਗੁਰੂ ਜੀ ਕੋਚੀਨ ਪਹੁੰਚੇ, ਜਿੱਥੋਂ ਗੁਰੂ ਜੀ ਨੇ ਆਂਧਰਾ ਪ੍ਰਦੇਸ਼ ਵਿਚ ਪ੍ਰਵੇਸ਼ਕੀਤਾ। ਫਿਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਨਕ ਝੀਰਾ, ਮਾਲਟੇਕਰੀ, ਨਾਂਦੇੜ, ਨਾਮਦੇਵ ਦੇ ਨਗਰ ਨਰਸੀ ਬਾਮਣੀ, ਭਗਤ ਤਿਰਲੋਚਨ ਦੇ ਨਗਰ ਵਾਰਸੀ ਹੁੰਦੇ ਹੋਏ ਔਕੇਸ਼ਵਰ ਪਹੁੰਚੇ ਤੇ ਉਥੋਂ ਉਹ ਇੰਦੌਰ, ਖੰਡਵਾ ਤੋਂ ਨਰਮਦਾ ਨਦੀ ਦੇ ਨਾਲ-ਨਾਲ ਤੁਰਦੇ ਹੋਏ ਜਬਲਪੁਰ ਸ਼ਹਿਰ ਦੇ ਗਵਾਰੀਘਾਟ ਪਹੁੰਚੇ| ਇਸ ਲਈ ਇਹ ਸੰਭਵ ਹੈ ਕਿ ਇਸ ਤਰ੍ਹਾਂ ਦੇ ਭਰਮਾਂ ਨੂੰ ਤੋੜਨ ਅਤੇ ਕਰਮਕਾਂਡਾਂ ‘ਚ ਫਸੇ ਹੋਏ ਜੀਵਾਂ ਨੂੰ ਸਿੱਧਾ ਰਾਹ ਵਿਖਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਇਥੇ ਠਹਿਰੇ ਹੋਣ। ਨਰਮਦਾ ਨਦੀ ਦੇ ਖੱਬੇ ਕਿਨਾਰੇ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦਗਾਰ ਕਾਇਮ ਹੈ| ਅਪਰਕੰਟਕ ਜਿਥੋਂ ਨਰਮਦਾ ਨਿਕਲ ਦੀ ਹੈ, ਉਥੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਗੁਰਦੁਆਰਾ ਸਥਾਪਿਤ ਹੈ।

ਜੋਤੀ-ਜੋਤਿ ਸਮਾਉਣਾ

ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ ਜੀ ਨੂੰ ਗੁਰੂ ਵਾਰਸ ਐਲਾਨਿਆ ਅਤੇ ਉਹਨਾਂ ਦਾ ਨਾਮ ਗੁਰੂ ਅੰਗਦ ਵਿੱਚ ਤਬਦੀਲ ਕਰ ਦਿੱਤਾ, ਜਿਸ ਦਾ ਅਰਥ ਹੈ “ਇਕ ਬਹੁਤ ਹੀ ਆਪਣਾ” ਜਾਂ “ਤੁਹਾਡਾ ਆਪਣਾ ਹਿੱਸਾ”। ਭਾਈ ਲਹਿਣੇ ਨੂੰ ਵਾਰਸ ਐਲਾਨਣ ਤੋਂ ਕੁਝ ਅਰਸੇ ਬਾਅਦ ਗੁਰੂ ਨਾਨਕ ਦੇਵ ਜੀ 1539 ਨੂੰ ਕਰਤਾਰਪੁਰ ਵਿਖੇ 70 ਸਾਲ ਦੀ ਉਮਰ ਵਿਚ ਜੋਤੀ ਜੋਤਿ ਸਮਾ ਗਏ ਸਨ।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਗਈ ਵਿਵਾਦਪੂਰਨ ਟਿੱਪਣੀ ਤੋਂ ਪੈਦਾ ਹੋਈ ਹੈ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ […]

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਭਾਰੀ ਮੀਂਹ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਰਾਤ ਭਰ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਜਲੰਧਰ ਸ਼ਹਿਰ ਵਿਚ ਵੀ ਰਾਤ ਤੇਜ਼ ਹਨੇਰੀ ਦੇ ਨਾਲ ਮੀਂਹ ਨੇ ਮੌਸਮ ਠੰਡਾ ਕਰ ਦਿੱਤਾ। ਅੱਜ […]

|

|

|

ਖਬਰਿਸਤਾਨ ਨੈੱਟਵਰਕ– ਅਮਰੀਕਾ ਵਿਚ ਵਾਪਰੇ ਇਕ ਜਹਾਜ਼ ਹਾਦਸੇ ਵਿਚ ਕਈ ਲੋਕਾਂ ਦੀ ਜਾਨ ਚਲੀ ਗਈ। ਰਿਪੋਰਟ ਮੁਤਾਬਕ ਬੁੱਧਵਾਰ ਨੂੰ ਕੈਂਟਕੀ ਦੇ ਲੁਈਸਵਿਲ ਨੇੜੇ ਇੱਕ ਯੂਪੀਐਸ ਕਾਰਗੋ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੁਖਦਾਈ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਛੇ ਹੋਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੰਘਣਾ ਧੂੰਆਂ ਅਤੇ […]

|

|

|

ਬੁੱਧਵਾਰ, ੨੦ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੨੨) ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ […]

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੂੰ ਲੋਹੇ ਦੀ ਰਾਡ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਵੇਂ ਹੋਈ ਤਕਰਾਰ ਦੱਸਿਆ ਜਾ ਰਿਹਾ […]

|

|

|

ਖ਼ਬਰਿਸਤਾਨ ਨੈੱਟਵਰਕ: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ ਹੈ। ਯਾਤਰੀ ਹੁਣ ਬਿਨਾਂ ਕਿਸੇ ਵਾਧੂ ਚਾਰਜ ਦੇ ਬੁਕਿੰਗ ਦੇ 48 ਘੰਟਿਆਂ ਦੇ ਅੰਦਰ ਆਪਣੀਆਂ ਟਿਕਟਾਂ ਰੱਦ ਜਾਂ ਬਦਲ ਸਕਦੇ ਹਨ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਇਸ ਲਈ ਇੱਕ ਡਰਾਫਟ ਪ੍ਰਸਤਾਵ ਜਾਰੀ ਕੀਤਾ ਹੈ ਅਤੇ ਜਨਤਾ ਤੋਂ 30 ਨਵੰਬਰ ਤੱਕ ਸੁਝਾਅ ਮੰਗਿਆ ਹੈ। ਹਾਲਾਂਕਿ, ਲਾਗੂ ਕਰਨ […]

|

|

|

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ Women’s World Cup ਟੀਮ ਦੀਆਂ ਖਿਡਾਰਣਾਂ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਕੱਪ ਟਰਾਫੀ ਪੰਜਾਬ ਲਿਆਂਦੀ ਜਾਣੀ ਚਾਹੀਦੀ ਹੈ। ਜੇ ਲੋੜ ਪਈ ਤਾਂ ਉਹ ਬੀ.ਸੀ.ਸੀ.ਆਈ. ਨਾਲ ਗੱਲ ਕਰਨਗੇ। ਪੰਜਾਬ ਦੇ ਲੋਕ ਵੀ ਵਿਸ਼ਵ ਕੱਪ ਟਰਾਫੀ ਦੇਖਣਾ […]

|

|

|

ਖਬਰਿਸਤਾਨ ਨੈੱਟਵਰਕ- ਬਠਿੰਡਾ ਨਗਰ ਨਿਗਮ ਨੂੰ ਅੱਜ ਨਵਾਂ ਸੀਨੀਅਰ ਡਿਪਟੀ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਨਗਰ ਨਿਗਮ ਦਫ਼ਤਰ ਵਿੱਚ ਹੋਈ ਚੋਣ ਦੌਰਾਨ ਕੁੱਲ 42 ਕੌਂਸਲਰਾਂ ਨੇ ਵੋਟਿੰਗ ਵਿੱਚ ਹਿੱਸਾ ਲਿਆ, ਜਦਕਿ 8 ਕੌਂਸਲਰ ਗੈਰਹਾਜ਼ਰ ਰਹੇ। ਕਾਂਗਰਸ […]

|

|

|

ਕੇਂਦਰੀ ਜਾਂਚ ਬਿਊਰੋ ਨੇ ਅੱਜ ਸਵੇਰੇ ਪਟਿਆਲਾ ਅਤੇ ਲੁਧਿਆਣਾ ਵਿੱਚ ਪ੍ਰਾਪਰਟੀ ਡੀਲਰਾਂ ਦੇ ਘਰ ਤੇ ਠਿਕਾਣਿਆਂ ‘ਤੇ ਰੇਡ ਕੀਤੀ। ਇਸ ਦਾ ਸੰਬੰਧ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਦੱਸਿਆ ਜਾ ਰਿਹਾ ਹੈ। ਰਿਸ਼ਵਤ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਗੰਭੀਰ ਦੋਸ਼ਾਂ ‘ਚ ਗ੍ਰਿਫ਼ਤਾਰ ਭੁੱਲਰ ‘ਤੇ CBI ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਭੁੱਲਰ ਇਸ ਸਮੇਂ 5 […]

|

|

|

ਖਬਰਿਸਤਾਨ ਨੈੱਟਵਰਕ- ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਤੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਨਾ ਸਿਰਫ ਦੇਸ਼ ਦੇ ਕੋਨੇ-ਕੋਨੇ ਤੋਂ, ਸਗੋਂ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਇੱਥੇ ਪਹੁੰਚ ਰਹੀਆਂ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ