ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਮੀਟਿੰਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਸੀ ਐੱਮ ਮਾਨ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ।
ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵੀ ਵਧੇਗਾ। ਦੱਸ ਦੇਈਏ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਨੂੰ ਵੀ 9 ਈਮੇਲ ਭਰੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮਾਮਲੇ ‘ਚ ਫਰੀਦਾਬਾਦ ਦੇ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
SGPC ਨੇ ਸ਼ਤਾਬਦੀ ਸਮਾਰੋਹ ‘ਤੇ ਜਤਾਇਆ ਇਤਰਾਜ਼
ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਐਸਜੀਪੀਸੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰਾਂ ਦਾ ਮੁੱਖ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ, ਨਾ ਕਿ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨੀ।
ਗੁਰੂ ਸਾਹਿਬ ਸਭ ਦੇ ਸਾਂਝੇ ਹਨ-CM ਮਾਨ
CM ਭਗਵੰਤ ਮਾਨ ਨੇ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਬਾਦਲ ਸਰਕਾਰ ਦੇ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 300 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਸੀ, ਕੀ ਉਦੋਂ ਧਾਰਮਿਕ ਮਾਮਲਿਆਂ ‘ਚ ਦਖ਼ਲ ਨਹੀਂ ਸੀ।
ਜਦੋਂ ਧਾਮੀ ਸਾਬ੍ਹ ਜਲੰਧਰ, ਲੁਧਿਆਣਾ ‘ਚ ਅਕਾਲੀ ਦਲ ਦਾ ਪ੍ਰਚਾਰ ਕਰ ਰਹੇ ਹੁੰਦੇ ਹਨ, ਉਹ ਸਿਆਸੀ ਮਾਮਲਿਆਂ ‘ਚ ਦਖ਼ਲ ਨਹੀਂ ਹੁੰਦਾ? ਉਨ੍ਹਾਂ ਪੁੱਛਿਆ ਕਿ ਕੀ ਗੁਰੂ ਸਾਹਿਬ ਉਨ੍ਹਾਂ ਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਸਮਾਗਮ ਬਹੁਤ ਸਾਰੀਆਂ ਹੋਰ ਸੰਸਥਾਵਾਂ ਵੀ ਮਨਾਉਣਗੀਆਂ ਕਿਉਂਕਿ ਇਹ ਸ਼ਹੀਦੀ ਸਮਾਗਮ ਮਨਾਉਣ ਦਾ ਸਭ ਨੂੰ ਹੱਕ ਹੈ।
ਉਨ੍ਹਾਂ ਪੁੱਛਿਆ ਕਿ ਕੀ SGPC ਵਾਲਿਆਂ ਨੇ ਕਾਪੀ ਰਾਈਟ ਲੈ ਲਿਆ ਹੈ? ਅਕਾਲੀ ਦਲ ਦੀ ਸਰਕਾਰ ਵੇਲੇ ਵਿਰਾਸਤ-ਏ-ਖ਼ਾਲਸਾ ਬਣਾਏ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਥੋੜੀ (ਅੱਧੀ) ਜਾਣਕਾਰੀ ਖ਼ਤਰਨਾਕ ਹੋ ਸਕਦੀ ਹੈ।