ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ ਮਚ ਗਈ ਹੈ। ਕੈਬਨਿਟ ਮੰਤਰੀ ਲਲਜੀਤ ਸਿੰਘ ਭੁੱਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਲਾਲਜੀਤ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਹੈ।
ਇਸਦੇ ਨਾਲ ਹੀ Chief Secretary ਨੂੰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ। ਇਸ ਮਾਮਲੇ ‘ਚ ਇੱਕ ਹੋਰ ਹੈਰਾਨ ਕਰਨ ਵਾਲੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਇਸ ਕਦਮ ਪਿੱਛੇ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।